ਤਰਨਤਾਰਨ (ਰਮਨ)-ਬੈਂਕ ਮੈਨੇਜਰ ਵੱਲੋਂ ਆਪਣੇ ਗ੍ਰਾਹਕਾਂ ਦੇ ਜਾਅਲੀ ਕਰਜ਼ੇ ਜਾਰੀ ਕਰ 1 ਕਰੋੜ 21 ਲੱਖ 91 ਹਜ਼ਾਰ 549 ਰੁਪਏ ਦਾ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੈਨੇਜਰ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਅਧੀਨ ਆਉਂਦੇ ਪਿੰਡ ਭਰੋਵਾਲ ਵਿਖੇ ਮੌਜੂਦ ਕੋਆਪਰੇਟਿਵ ਬੈਂਕ ਦੀ ਸ਼ਾਖਾ ਅੰਦਰ ਬੈਂਕ ਦੇ ਗ੍ਰਾਹਕਾਂ ਨਾਲ ਕਰੀਬ ਕਰੋੜ ਰੁਪਏ ਦਾ ਗਬਨ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧੀ ਬੈਂਕ ਦੇ ਮੌਜੂਦਾ ਮੈਨੇਜਰ ਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਲਿਖਤੀ ਸ਼ਿਕਾਇਤ ਦਿੰਦੇ ਹੋਏ ਮਾਮਲੇ ਦੀ ਜਾਂਚ ਕਰਨ ਸਬੰਧੀ ਮੰਗ ਕੀਤੀ ਗਈ ਸੀ। ਜਿਸ ਸਬੰਧੀ ਬੀਤੀ 16 ਫਰਵਰੀ ਨੂੰ ਸ਼ਿਕਾਇਤ ਦੀ ਜਾਂਚ ਉੱਪ ਕਪਤਾਨ ਪੁਲਸ ਸਪੈਸ਼ਲ ਕਰਾਈਮ ਪੀ.ਬੀ.ਆਈ ਵੱਲੋਂ ਤਫਤੀਸ਼ ਸ਼ੁਰੂ ਕੀਤੀ ਗਈ, ਜਿਸ ਵਿਚ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭਰੋਵਾਲ ਵੱਲੋਂ ਵੱਖਰੀ ਸ਼ਿਕਾਇਤ ਦੇ ਆਧਾਰ ਉਪਰ ਜਾਂਚ ਵੱਖਰੀ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਇਸ ਕੀਤੀ ਗਈ ਪੜਤਾਲ ਦੌਰਾਨ ਕੋਆਪਰੇਟਿਵ ਬੈਂਕ ਸ਼ਾਖਾ ਭਰੋਵਾਲ ਦੇ ਰਿਕਾਰਡ ਨੂੰ ਘੋਖਣ ਵਿਚ ਇਹ ਗੱਲ ਸਾਹਮਣੇ ਆਈ ਕਿ ਬੈਂਕ ਦੇ ਗ੍ਰਾਹਕਾਂ ਨਾਲ ਇਕ ਕਰੋੜ ਤੋਂ ਵੱਧ ਰੁਪਏ ਦਾ ਗਬਨ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਕ ਕਮੇਟੀ ਨਿਯੁਕਤ ਕੀਤੀ ਗਈ ਅਤੇ ਖਾਤਿਆਂ ਦੀ ਪੜਤਾਲ ਕਰਨ ’ਤੇ ਪਾਇਆ ਗਿਆ ਕਿ ਕੋਆਪਰੇਟਿਵ ਬੈਂਕ ਸ਼ਾਖਾ ਭਰੋਵਾਲ ਵਿਚ ਤੈਨਾਤ ਰਹੇ ਬ੍ਰਾਂਚ ਮੈਨੇਜਰ ਦਿਲਬਾਗ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਢੋਟੀਆਂ ਵੱਲੋਂ ਗ੍ਰਾਹਕਾਂ ਦੇ ਬਚਤ ਖਾਤਿਆਂ ਵਿਚੋਂ ਜਾਅਲੀ ਕਰਜ਼ੇ ਜਾਰੀ ਕੀਤੇ ਗਏ ਸਨ, ਜਿਸ ਦੌਰਾਨ ਉਸ ਵੱਲੋਂ 1 ਕਰੋੜ 21 ਲੱਖ 91 ਹਜ਼ਾਰ 549 ਰੁਪਏ ਦਾ ਗਬਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਬੈਂਕ ਅਧਿਕਾਰੀਆਂ ਵੱਲੋਂ ਤੁਰੰਤ ਦਿਲਬਾਗ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਬੈਂਕ ਮੈਨੇਜਰ ਰਜਿੰਦਰ ਸਿੰਘ ਦੇ ਬਿਆਨਾਂ ਹੇਠ ਦਿਲਬਾਗ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਢੋਟੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ, ਉਸ ਨੂੰ ਗ੍ਰਿਫ਼ਤਾਰ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
NEXT STORY