ਲੁਧਿਆਣਾ (ਰਾਜ) : ਪੁਲਸ ਅਪਰਾਧੀਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਾਈਬਰ ਸੈੱਲ ਦੀ ਟੀਮ ਨੇ ਬੈਂਕ ਧੋਖਾਧੜੀ ਕਰਨ ਵਾਲੇ ਇੱਕ ਅੰਤਰਰਾਜੀ ਠੱਗ ਵਿਸ਼ਾਲ ਵਰਮਾ ਨੂੰ ਯੂ. ਪੀ. ਤੋਂ ਦਬੋਚ ਲਿਆ ਹੈ। ਜਾਣਕਾਰੀ ਦਿੰਦੇ ਇੰਚਾਰਜ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਨੇ ਬਹੁਤ ਹੀ ਚਾਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਬੈਂਕ ਮੈਨੇਜਰ ਨੂੰ ਫਰਜ਼ੀ ਦਸਤਾਵੇਜ਼ ਭੇਜੇ ਅਤੇ ਉਸ ਨੂੰ ਗੁੰਮਰਾਹ ਕਰਕੇ ਖਾਤੇ ਵਿਚੋਂ ਲਗਭਗ 4 ਲੱਖ 20 ਹਜ਼ਾਰ ਦੀ ਰਾਸ਼ੀ ਉਡਾ ਲਈ। ਇਸ ਧੋਖਾਧੜੀ ਦੇ ਸਬੰਧ ’ਚ ਥਾਣਾ ਸਾਈਬਰ ਕ੍ਰਾਈਮ ’ਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਐੱਸ. ਆਈ. ਹਰਿੰਦਰਪਾਲ ਵਲੋਂ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : 1 ਫ਼ਰਵਰੀ ਨੂੰ PM ਮੋਦੀ ਕਰਨਗੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਪੁਲਸ ਟੀਮ ਨੇ ਤਕਨੀਕੀ ਜਾਂਚ ਦੇ ਆਧਾਰ 'ਤੇ ਜਾਲ ਵਿਛਾਇਆ ਅਤੇ 21 ਜਨਵਰੀ ਨੂੰ ਮੁਲਜ਼ਮ ਵਿਸ਼ਾਲ ਵਰਮਾ ਨੂੰ ਪੀਲੀਭੀਤ, ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 27 ਜਨਵਰੀ ਤੱਕ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ’ਚ ਮੁਲਜ਼ਮ ਨੇ ਠੱਗੀ ਦੇ ਕਈ ਹੋਰ ਵੱਡੇ ਖੁਲਾਸੇ ਕੀਤੇ ਹਨ, ਜਿਸ ਦੇ ਆਧਾਰ 'ਤੇ ਪੁਲਸ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।
ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਖਿੱਚੋਤਾਣ ਕਾਰਨ ਹੋਵੇਗਾ ਤਿਕੋਣਾ ਮੁਕਾਬਲਾ
NEXT STORY