ਅੰਮ੍ਰਿਤਸਰ (ਰਮਨ) - ਅੰਮ੍ਰਿਤਸਰ ’ਚ ਬੀਤੇ ਦਿਨ ਸਵੇਰੇ ਚੌਕ ਫਰੀਦ ਸਥਿਤ ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਬ੍ਰਾਂਚ ਦਾ ਕਾਫ਼ੀ ਨੁਕਸਾਨ ਹੋ ਗਿਆ। ਦੂਜੇ ਪਾਸੇ ਮੌਕੇ ’ਤੇ ਮੌਜੂਦ ਲੋਕਾਂ ਵਲੋਂ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਸੂਚਨਾ ਮਿਲਣ ’ਤੇ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਦੀਆਂ ਗੱਡੀਆਂ ਪਹੁੰਚ ਗਈਆਂ। ਅੱਗ ਬੁਝਾਉਣ ਸਮੇਂ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪ੍ਰਕਾਸ਼ ਪੁਰਬ ’ਤੇ 100 ਕੁਇੰਟਲ ਫੁੱਲਾਂ ਨਾਲ ਸਜਾਇਆ ਜਾ ਰਿਹਾ ਸ੍ਰੀ ਹਰਿਮੰਦਰ ਸਾਹਿਬ, ਵੇਖੋ ਖ਼ੂਬਸੂਰਤ ਤਸਵੀਰਾਂ
ਮਿਲੀ ਜਾਣਕਾਰੀ ਅਨੁਸਾਰ ਬੈਂਕ ਦੀ ਬੇਸਮੈਂਟ ’ਚ ਅੱਗ ਇੰਨ੍ਹੀ ਬੁਰੀ ਤਰ੍ਹਾਂ ਨਾਲ ਲੱਗੀ ਹੋਈ ਸੀ ਕਿ ਫਾਇਰ ਕਰਮਚਾਰੀਆਂ ਨੂੰ ਦੇਰ ਸ਼ਾਮ ਤੱਕ ਸਖ਼ਤ ਮੁਸ਼ੱਕਤ ਕਰਨੀ ਪਈ। ਅੱਗ ਲੱਗਣ ਨਾਲ ਕਾਫ਼ੀ ਸਾਮਾਨ ਸੜ ਕੇ ਸੁਆਹ ਹੋਇਆ ਹੈ, ਅਜੇ ਅੱਗ ਲੱਗਣ ਦੇ ਕਾਰਨ ਦਾ ਪਤਾ ਲਈ ਲੱਗ ਸਕਿਆ ਹੈ ਅਤੇ ਕਿੰਨਾ ਨੁਕਸਾਨ ਹੋਇਆ ਹੈ। ਉਸ ਦੇ ਬਾਰੇ ’ਚ ਵੀ ਕੁਝ ਨਹੀਂ ਪਤਾ ਲੱਗਾ। ਸਾਰਾ ਦਿਨ ਬੈਂਕ ਅਤੇ ਪੁਲਸ ਅਧਿਕਾਰੀ ਅਤੇ ਫਾਇਰ ਕਰਮਚਾਰੀ ਉਥੇ ਹੀ ’ਤੇ ਮੌਜੂਦ ਰਹੇ ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
25 ਸਾਲ ਤੋਂ ਸਰਕਾਰੀ ਕਾਲਜਾਂ ’ਚ ਬੰਦ ਪਈ ਪੱਕੀ ਭਰਤੀ ਦਾ ਵਿਰੋਧ
NEXT STORY