ਸ੍ਰੀ ਅਨੰਦਪੁਰ ਸਾਹਿਬ (ਜ.ਬ.)- ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ੁੱਕਰਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਰਸਭਿੰਨੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਰਾਜਪਾਲ ਵਿਰਾਸਤ-ਏ-ਖਾਲਸਾ ਮਿਊਜ਼ੀਅਮ ਵੀ ਗਏ ਜਿੱਥੇ ਉਹ ਮਿਊਜ਼ੀਅਮ ਦੇ ਸ਼ਾਨਦਾਰ ਰੱਖ ਰਖਾਓ ਤੋਂ ਬੇਹੱਦ ਪ੍ਰਭਾਵਿਤ ਹੋਏ। ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਚ ਸੰਗਤ ਵਿਚ ਬੈਠ ਕੇ ਲੰਗਰ ਛਕਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰਾਜਪਾਲ ਨੂੰ ਮੈਨੇਜਰ ਭਗਵੰਤ ਸਿੰਘ, ਐੱਸ. ਜੀ. ਪੀ. ਸੀ. ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਵੱਲੋਂ ਸਿਰੋਪਾਓ ਅਤੇ ਤਖ਼ਤ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਤ ਕੀਤਾ ਗਿਆ। ਆਪਣੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਲੇਠੀ ਫੇਰੀ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੇ ਮਨ ਦੀ ਬਹੁਤ ਸਮੇਂ ਤੋਂ ਇਹ ਇੱਛਾ ਸੀ ਕਿ ਖਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕੀਤੇ ਜਾਣ।
ਇਹ ਵੀ ਪੜ੍ਹੋ: ਜਲੰਧਰ 'ਚ ਰਿਸ਼ਤੇ ਹੋਏ ਤਾਰ-ਤਾਰ, ਭਰਾ ਹੀ ਬਣਾਉਂਦਾ ਰਿਹਾ ਸਕੀ ਭੈਣ ਨੂੰ ਆਪਣੀ ਹਵਸ ਦਾ ਸ਼ਿਕਾਰ
ਉਨ੍ਹਾਂ ਕਿਹਾ ਕਿ ਅੱਜ ਇਹ ਇੱਛਾ ਪੂਰੀ ਹੋਈ ਹੈ। ਆਪਣੇ ਦੌਰੇ ਦੋਰਾਨ ਰਾਜਪਾਲ ਵਿਰਾਸਤ-ਏ-ਖਾਲਸਾ ਪੁੱਜੇ, ਜਿੱਥੇ ਉਨ੍ਹਾਂ ਨੇ ਮਿਊਜ਼ੀਅਮ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ 550 ਸਾਲਾ ਇਤਿਹਾਸ ਅਤੇ ਸਿੱਖ ਧਰਮ ਦੀਆਂ ਵੱਖ-ਵੱਖ ਘਟਨਾਵਾਂ ਨੂੰ ਜਿਸ ਬਾਖੂਬੀ ਨਾਲ ਇਸ ਥਾਂ ’ਤੇ ਦਰਸਾਇਆ ਗਿਆ ਹੈ, ਉਹ ਹਰ ਇਕ ਦਾ ਵੱਖਰਾ ਅਤੇ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਬਹੁਤ ਕੁਝ ਲਿਖਿਆ ਜਾ ਸਕਦਾ ਹੈ।
ਉਨ੍ਹਾਂ ਨੇ ਵਿਰਾਸਤ-ਏ-ਖਾਲਸਾ ਦੀ ਵਿਜ਼ਟਰ ਬੁੱਕ ’ਤੇ ਆਪਣੇ ਦੌਰੇ ਦੇ ਅਨੁਭੁਵ ਵੀ ਸਾਂਝੇ ਕੀਤੇ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐੱਮ. ਬਾਲਾ ਮੁਰਗਨ, ਏ. ਡੀ. ਸੀ.(ਐੱਮ.) ਅਮਿਤ ਤਿਵਾਰੀ, ਡਿਪਟੀ ਕਮਿਸ਼ਨਰ ਸੋਨਾਲੀ ਗਿਰਿ, ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ, ਐੱਸ. ਡੀ. ਐੱਮ. ਕੇਸ਼ਵ ਗੋਇਲ, ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋ, ਕਾਰਜਕਾਰੀ ਇੰਜੀਨੀਅਰ ਵਿਰਾਸਤ ਏ ਖਾਲਸਾ ਭੁਪਿੰਦਰ ਸਿੰਘ ਚਾਨਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪਰਗਟ ਸਿੰਘ ਦੇ ਕੇਜਰੀਵਾਲ ’ਤੇ ਤਿੱਖੇ ਸ਼ਬਦੀ ਹਮਲੇ, ਕਿਹਾ-ਦਿੱਲੀ ਤੇ ਪੰਜਾਬ ਦੀ ਨਹੀਂ ਹੋ ਸਕਦੀ ਤੁਲਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੰਨਾ 'ਚ ਖ਼ੌਫ਼ਨਾਕ ਵਾਰਦਾਤ, ਜਨਾਨੀ ਦੇ ਪਹਿਰਾਵੇ 'ਚ ਖੜ੍ਹੇ ਵਿਅਕਤੀ ਨੇ ਅਚਾਨਕ ਚਲਾ ਦਿੱਤੀਆਂ ਗੋਲੀਆਂ
NEXT STORY