ਚੇਤਨਪੁਰਾ (ਨਿਰਵੈਲ) : ਵਿਧਾਨ ਸਭਾ ਹਲਕਾ ਅਜਨਾਲਾ ਦੇ ਚੇਤਨਪੁਰਾ ਇਲਾਕੇ ਵਿਚ ਬਾਰਾਤ ਚੜਨ ਤੋਂ ਪਹਿਲਾਂ ਲਾੜੇ ਗੁਰਟੇਕ ਸਿੰਘ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਚੋਣ ਅਫਸਰ ਵਲੋਂ ਲਾੜੇ ਦਾ ਸਨਮਾਨ ਵੀ ਕੀਤਾ ਗਿਆ ਅਤੇ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਸ਼ੀਰਵਾਦ ਵੀ ਦਿੱਤਾ। ਇਸ ਦੌਰਾਨ ਲਾੜੇ ਗੁਰਟੇਕ ਸਿੰਘ ਲਸ਼ਕਰੀ ਨੰਗਲ ਨੇ ਕਿਹਾ ਕਿ ਸਾਨੂੰ ਸਾਰਿਆਂ ਆਪਣੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਦਿਆਂ ਆਪਣੀ ਮਨਪਸੰਦ ਸਰਕਾਰ ਚੁਣਨੀ ਚਾਹੀਦੀ ਹੈ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੋਲਿੰਗ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ, ਉਥੇ ਹੀ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਗਈ। ਚੋਣ ਅਮਲੇ ਵਲੋਂ ਹਰ ਵੋਟਰ ਨੂੰ ਪੋਲ ਕਰਨ ਤੋਂ ਪਹਿਲਾਂ ਬਕਾਇਦਾ ਵਿਸ਼ੇਸ਼ ਦਸਤਾਨੇ ਅਤੇ ਮਾਸਕ ਦਿੱਤੇ ਗਏ। ਇਸ ਤੋਂ ਇਲਾਵਾ ਹਰ ਵੋਟਰ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਗਿਆ।
ਪੰਜਾਬ ਚੋਣਾਂ ਦੌਰਾਨ ਬਿਕਰਮ ਮਜੀਠੀਆ ਦਾ ਵੱਡਾ ਬਿਆਨ, 'ਜੇਕਰ ਲੋੜ ਪਈ ਤਾਂ ਭਾਜਪਾ ਨਾਲ ਕਰਾਂਗੇ ਗਠਜੋੜ'
NEXT STORY