ਤਰਨਤਾਰਨ (ਰਮਨ) : ਬਰਾਤੀਆਂ ਦੀ ਕਾਰ ਗਲੀ ਵਿਚੋਂ ਲੰਘਣ ਦੌਰਾਨ ਹੋਈ ਤੂੰ-ਤੂੰ ਮੈਂ-ਮੈਂ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਪਿੰਡ ਦੇ ਹੀ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵੱਲੋਂ ਘਰ ਵਿਚ ਦਾਖਲ ਹੋ ਨਵ-ਵਿਆਹੁਤਾ ਲੜਕੀ ਦੇ ਪਿਤਾ, ਭਰਾ ਅਤੇ ਹੋਰ ਮੈਂਬਰਾਂ ਨੂੰ ਦਾਤਰਾਂ ਅਤੇ ਡਾਗਾਂ ਨਾਲ ਮਾਰਕੁੱਟ ਕਰਦੇ ਹੋਏ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਇਸ ਦੌਰਾਨ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ, ਉਥੇ ਹੀ ਥਾਣਾ ਖੇਮਕਰਨ ਦੀ ਪੁਲਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖਿਰ ਲਿਆ ਗਿਆ ਇਹ ਫ਼ੈਸਲਾ
ਜਰਨੈਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਰਡ ਨੰਬਰ-13 ਖੇਮਕਰਨ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਭਤੀਜੀ ਸੋਨੀਆ ਦਾ ਬੀਤੀ 10 ਮਈ ਨੂੰ ਮੰਡ ਪੈਲਸ ਖੇਮਕਰਨ ਵਿਖੇ ਵਿਆਹ ਰੱਖਿਆ ਗਿਆ ਸੀ। ਇਸ ਦੌਰਾਨ ਜਦੋਂ ਲੜਕੀ ਦੀਆਂ ਵਿਆਹ ਵਾਲੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਉਪਰੰਤ ਉਹ ਆਪਣੇ ਪਤੀ, ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਅਤੇ ਬਰਾਤੀਆਂ ਸਮੇਤ ਪਿੰਡ ਖੇਮਕਰਨ ਵਿਖੇ ਘਰ ਵਿਚ ਫੇਰਾ ਪਾਉਣ ਆ ਰਹੀ ਸੀ ਤਾਂ ਇਸ ਦੌਰਾਨ ਗਲੀ ਵਿਚ ਬਰਾਤੀਆਂ ਦੀ ਕਾਰ ਅਤੇ ਪਿੰਡ ਵਾਸੀਆਂ ਦੀ ਕਾਰ ਲੰਘਣ ਦੌਰਾਨ ਆਪਸ ਵਿਚ ਤੂੰ-ਤੂੰ ਮੈਂ-ਮੈਂ ਹੋ ਗਈ। ਇਸ ਤੋਂ ਬਾਅਦ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਬਰਾਤੀਆਂ ਨਾਲ ਝਗੜਾ ਵੀ ਕੀਤਾ ਗਿਆ ਅਤੇ ਉਨ੍ਹਾਂ ਦੀ ਮਾਰਕੁੱਟ ਵੀ ਕੀਤੀ ਗਈ। ਜਿਸ ਤੋਂ ਬਾਅਦ ਮਾਮਲਾ ਠੰਡਾ ਪੈ ਗਿਆ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਜਰਨੈਲ ਸਿੰਘ ਨੇ ਦੱਸਿਆ ਕਿ ਅਗਲੇ ਦਿਨ 11 ਮਈ ਦੀ ਰਾਤ ਕਰੀਬ 8:30 ਵਜੇ ਜਦੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਪ੍ਰਾਹੁਣਿਆਂ ਸਮੇਤ ਘਰ ਵਿਚ ਮੌਜੂਦ ਸਨ ਤਾਂ ਨਿਰਮਲ ਉਰਫ ਬਾਲਟੀ, ਝੋਜਰ ਪੁੱਤਰਾਨ ਬੂਟਾ ਸਿੰਘ, ਭਿੰਦਾ, ਗੋਲੂ ਪੁੱਤਰਾਨ ਨਿਰਮਲ ਸਿੰਘ, ਰਾਣੋ ਪੁੱਤਰ ਸੰਨੀ, ਭਗਵੰਤ ਪੁੱਤਰ ਸਨੀ, ਰਾਮ ਸਿੰਘ ਪੁੱਤਰ ਕਾਬਲ ਸਿੰਘ ਵਾਸੀਆਨ ਵਾਰਡ ਨੰਬਰ 13 ਖੇਮਕਰਨ ਜਿਨ੍ਹਾਂ ਦੇ ਹੱਥਾਂ ਵਿਚ ਦਾਤਰ ਅਤੇ ਡਾਂਗਾਂ ਸਨ ਵੱਲੋਂ ਬੇਰਹਿਮੀ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਿਸ ਦੀ ਵਜ੍ਹਾ ਰੰਜਿਸ਼ ਬਰਾਤੀਆਂ ਦੀ ਕਾਰ ਲੰਘਣ ਤੋਂ ਤੂੰ-ਤੂੰ ਮੈਂ-ਮੈਂ ਦੱਸੀ ਜਾ ਰਹੀ ਸੀ।
ਇਹ ਵੀ ਪੜ੍ਹੋ : ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਮੁਲਜ਼ਮਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਉਸ ਦਾ ਵੱਡਾ ਭਰਾ ਮਹਿਲ ਸਿੰਘ, ਬੇਟਾ ਕਰਨ ਸਿੰਘ ਭਤੀਜੇ ਜਸ਼ਨ ਸਿੰਘ ਅਤੇ ਭਰਜਾਈ ਰਾਜ ਕੌਰ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਨ੍ਹਾਂ ਦੇ ਸਿਰ ਵਿਚ ਕਾਫੀ ਜ਼ਿਆਦਾ ਡੂੰਘੀਆਂ ਸੱਟਾਂ ਵੀ ਲੱਗੀਆਂ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਵੱਲੋਂ ਘਰ ਵਿਚ ਪਏ ਸਾਮਾਨ ਦੀ ਭੰਨ ਤੋੜ ਕੀਤੀ ਗਈ ਅਤੇ ਬਾਅਦ ਵਿਚ ਉਹ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਏ.ਐੱਸ.ਆਈ ਕਵਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਉਕਤ ਸੱਤ ਮੁਲਜ਼ਮਾਂ ਖ਼ਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਪਰਿਵਾਰਕ ਮੈਂਬਰਾਂ ਦਾ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : ਮਜੀਠਾ 'ਚ ਹਾਹਾਕਾਰ, ਸ਼ਰਾਬ ਕਾਰਣ 15 ਮੌਤਾਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਸ਼ੂ ਨਾਲ ਟੱਕਰ ਹੋਣ ਕਾਰਨ ਬਜ਼ੁਰਗ ਦੀ ਮੌਤ
NEXT STORY