ਬਰਗਾੜੀ (ਜ. ਬ.) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਇਸ ਮੋਰਚੇ ਵਿਚ ਰੋਜ਼ਾਨਾ ਦੀ ਤਰ੍ਹਾਂ ਕੀਰਤਨੀ, ਰਾਗੀ, ਢਾਡੀ ਅਤੇ ਕਥਾਵਾਚਕਾਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।ਇਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਦੇ ਵੀ ਸਿੱਖ ਮਸਲਿਆਂ ਦੀ ਸੁਣਵਾਈ ਨਹੀਂ ਹੋਈ ਕਿਉਂਕਿ ਸਿੱਖ ਕੌਮ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨਸਾਫ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਾਹਮਣੇ ਹਰ ਰੋਜ਼ ਕੌਮੀ ਅਤੇ ਕੌਮਾਂਤਰੀ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ, ਜਿਨ੍ਹਾਂ ਦੇ ਹੱਲ ਲਈ ਸਾਨੂੰ ਵਿਦੇਸ਼ੀ ਸਰਕਾਰਾਂ ਵਿਰੁੱਧ ਵੀ ਮੋਰਚੇ ਲਾਉਣੇ ਪੈ ਸਕਦੇ ਹਨ ਪਰ ਇਹ ਮੋਰਚਾ ਸਾਡੇ ਦੇਸ਼ ਦੀਆਂ ਸਰਕਾਰਾਂ ਵਿਰੁੱਧ ਹੈ ਅਤੇ ਇਹ ਉਸ ਸਮੇਂ ਤੱਕ ਸ਼ਾਂਤਮਈ ਤਰੀਕੇ ਨਾਲ ਚੱਲਦਾ ਰਹੇਗਾ, ਜਦੋਂ ਤੱਕ ਪੰਥਕ ਆਗੂਆਂ ਵੱਲੋਂ ਰੱਖੀਆਂ ਗਈਆਂ ਤਿੰਨ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ।
ਇਸ ਮੌਕੇ ਜਗਦੀਪ ਸਿੰਘ ਭੁੱਲਰ, ਬੂਟਾ ਸਿੰਘ ਰਣਸ਼ੀਂਹ ਕੇ, ਪਰਮਜੀਤ ਸਿੰਘ, ਸੁਰਜੀਤ ਸਿੰਘ ਅਰਾਈਆਂਵਾਲਾ, ਬੂਟਾ ਸਿੰਘ ਰਣਸ਼ੀਂਹ ਕੇ, ਗੁਰਸੇਵਕ ਸਿੰਘ ਜਵਾਹਰ ਕੇ, ਸੁਖਜੀਤ ਸਿੰਘ ਖੋਸਾ, ਜਸਵਿੰਦਰ ਸਿੰਘ ਸਾਹੋਕੇ, ਬਖ਼ਸ਼ੀਸ਼ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਜਵਾਹਰ ਕੇ, ਅਮਰਜੀਤ ਸਿੰਘ, ਗੁਰਜੰਟ ਸਿੰਘ ਸਮਾਲਸਰ, ਮੋਹਕਮ ਸਿੰਘ ਚੱਬਾ, ਗੁਰਦੀਪ ਸਿੰਘ ਬਠਿੰਡਾ, ਗੁਰਚਰਨ ਸਿੰਘ ਚੀਂਦਾ, ਕੁਲਵੰਤ ਸਿੰਘ ਬਾਜਾਖਾਨਾ, ਸੁਖਰਾਜ ਸਿੰਘ ਨਿਆਮੀਵਾਲਾ, ਧਰਮ ਸਿੰਘ, ਹਰਨਾਮ ਸਿੰਘ, ਕਿਸ਼ਨ ਸਿੰਘ, ਚਰਨ ਸਿੰਘ ਅਮਲੋਹ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਦੁਲਵਾਂ, ਪਵਨਪ੍ਰੀਤ ਸਿੰਘ ਢੋਲੇਵਾਲਾ, ਮਨਦੀਪ ਸਿੰਘ ਬਹਿਬਲ, ਡਾ. ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਚਾਨੀ, ਗਿਆਨ ਸਿੰਘ ਮੰਡ, ਸੁਖਦੇਵ ਸਿੰਘ ਪੰਚ, ਰਾਜਵੀਰ ਸਿੰਘ ਢਿੱਲੋਂ, ਅਮੋਲਕ ਸਿੰਘ ਢਿੱਲੋਂ, ਰਣਜੀਤ ਸਿੰਘ ਵਾਂਦਰ, ਸੁਖਪਾਲ ਸਿੰਘ ਬਰਗਾੜੀ, ਅਮਰ ਸਿੰਘ ਬਰਗਾੜੀ, ਇਕਬਾਲ ਸਿੰਘ ਸੰਧੂ, ਗੁਰਭਿੰਦਰ ਸਿੰਘ, ਪ੍ਰਿਤਪਾਲ ਸਿੰਘ ਬਰਗਾੜੀ, ਗੁਰਮੁਖ ਸਿੰਘ ਬਰਗਾੜੀ, ਭਾਈ ਮੱਖਣ ਸਿੰਘ ਖਾਲਸਾ ਸਿਵੀਆਂ, ਪ੍ਰੇਮ ਸਿੰਘ ਬਰਗਾੜੀ, ਜਸਵਿੰਦਰ ਮੰਡ ਬਰਗਾੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਸੰਪਰਦਾਵਾਂ ਦੇ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।
ਰਾਹੁਲ ਗੁਜਰਾਤ ਚੋਣਾਂ 'ਚ ਕੀਤੇ ਪ੍ਰਯੋਗਾਂ ਨੂੰ ਹੋਰ ਸੂਬਿਆਂ 'ਚ ਦੁਹਰਾਉਣਗੇ
NEXT STORY