ਫਰੀਦਕੋਟ/ਬੇਂਗਲੁਰੂ (ਜਗਤਾਰ) : ਫ਼ਰੀਦਕੋਟ ਵਿਚ ਸਾਲ 2015 ਵਿਚ ਵਾਪਰੀ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੰਦੀਪ ਬਰੇਟਾ ਨੂੰ ਬੇਂਗਲੁਰੂ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਗਾੜੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿਚ ਹੀ ਸੰਦੀਪ ਬਰੇਟਾ ਨਾਮਜ਼ਦ ਸੀ। ਸੰਦੀਪ ਬਰੇਟ ਤੋਂ ਇਲਾਵਾ ਦੋ ਹੋਰ ਕਮੇਟੀ ਮੈਂਬਰ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਪੁਲਸ ਵਲੋਂ ਭਗੌੜਾ ਐਲਾਨਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ
ਬਰਗਾੜੀ ਬੇਅਦਬੀ ਘਟਨਾ ਦੀ ਮੁੱਖ ਸਾਜ਼ਿਸ਼ ਕਰਤਾ ਦੇ ਬੇਂਗਲੁਰੂ ਤੋਂ ਹਿਰਾਸਤ ਹੋਣ ਤੋਂ ਲੈਣ ਪਿੱਛੋਂ ਫਰੀਦਕੋਟ ਜ਼ਿਲ੍ਹਾ ਪੁਲਸ ਦੀ ਟੀਮ ਬੈਂਗਲੁਰੂ ਲਈ ਰਵਾਨਾ ਹੋ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਕੇਸ ’ਚ ਪੁਲਸ ਵਲੋਂ ਅਦਾਲਤ ’ਚ ਚਲਾਨ ਪੇਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਲਾਡਾਂ ਨਾਲ ਪਾਲ਼ੇ ਪੁੱਤ ਨਾਲ ਵਾਪਰਿਆ ਦਰਦਨਾਕ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
NEXT STORY