ਜਲੰਧਰ/ਚੰਡੀਗੜ੍ਹ (ਧਵਨ)– ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਗੋਇਲ ਨੇ ਅੱਜ ਹੜ੍ਹ ਪ੍ਰਭਾਵਿਤ ਕਿਸਾਨਾਂ ’ਚ 1.1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਉਨ੍ਹਾਂ ਅੱਜ ਆਪਣੇ ਲਹਿਰਾ ਖੇਤਰ ’ਚ ਕਿਸਾਨਾਂ ਨੂੰ ਸੱਦਾ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ 280 ਕਿਸਾਨਾਂ ਨੂੰ ਸਹਾਇਤਾ ਰਾਸ਼ੀ ਵੰਡੀ।
ਇਸ ਦੌਰਾਨ ਗੋਇਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਵਿਤਕਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪੰਜਾਬ ਸਰਕਾਰ ਨੂੰ ਸਹਾਇਤਾ ਰਾਸ਼ੀ ਜਾਰੀ ਨਹੀਂ ਕੀਤੀ। ਹੁਣ ਸਮਾਂ ਆ ਗਿਆ ਹੈ ਜਦੋਂ ਕਿਸਾਨਾਂ ਨੂੰ ਭਾਜਪਾ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਮਤਰੇਆ ਸਲੂਕ ਕਿਉਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਲਗਾਤਾਰ ਆਪਣੇ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਜਨਤਾ ਨੂੰ ਸਹਾਇਤਾ ਰਾਸ਼ੀ ਵੰਡੀ ਜਾ ਰਹੀ ਹੈ। ਇਸ ਵੇਲੇ ਲੋੜ ਇਸ ਗੱਲ ਦੀ ਹੈ ਕਿ ਪੰਜਾਬੀ ਇਕਜੁੱਟ ਹੋ ਕੇ ਆਪਣੀ ਤਾਕਤ ਕੇਂਦਰ ਨੂੰ ਵਿਖਾਉਣ ਕਿਉਂਕਿ ਚੋਣਾਂ ਵੇਲੇ ਇਹ ਪਾਰਟੀਆਂ ਵੋਟਾਂ ਮੰਗਣ ਲਈ ਆ ਜਾਂਦੀਆਂ ਹਨ ਪਰ ਸੰਕਟ ’ਚ ਕਿਸੇ ਵੀ ਪਾਰਟੀ ਨੇ ਪੰਜਾਬੀਆਂ ਦੀ ਬਾਂਹ ਨਹੀਂ ਫੜੀ।
ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ ਦੁਕਾਨ ਮਾਲਕ ਦਾ ਨਾਂ ਆਇਆ ਸਾਹਮਣੇ
NEXT STORY