ਚੰਡੀਗੜ੍ਹ- 'ਪੰਜਾਬ ਦੇ ਕਿਸਾਨਾਂ ਦਾ ਕੇਂਦਰ ਸਰਕਾਰ ਭਲਾ ਨਹੀ ਚਾਹੁੰਦੀ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਚੰਡੀਗੜ੍ਹ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਹਮੇਸ਼ਾ ਹੀ ਵਿਤਕਰਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐੱਮ.ਐੱਸ.ਪੀ. ਦੀ ਮੰਗ ਪੂਰੀ ਨਹੀਂ ਕੀਤੀ, ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫਸਲ ਵੀ ਨਹੀ ਚੁੱਕ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਨੇ ਪੰਜਾਬ ਦੇ ਗੋਦਾਮ ਖਾਲੀ ਨਹੀ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ। ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਇਹ ਵੀ ਪੜ੍ਹੋ- ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਿਵਾਇਆ ਭਰੋਸਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕੋਝੇ ਮਜਾਕ ਕਾਰਣ ਅੱਜ ਪੰਜਾਬ ਦਾ ਕਿਸਾਨ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭੁੱਲ ਗਈ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਆਏ ਅਨਾਜ ਦੇ ਸੰਕਟ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਹਰ ਗੱਲ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਅਦਾ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਸ ਪਲਟੀ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਹਸਪਤਾਲ 'ਚ ਔਰਤ ਹਾਰੀ ਜ਼ਿੰਦਗੀ ਤੇ ਮੌਤ ਦੀ ਜੰਗ
NEXT STORY