ਪਟਿਆਲਾ (ਬਖ਼ਸ਼ੀ) : ਪਟਿਆਲਾ 'ਚ ਹੋਈ ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਸ ਨੇ ਮੀਡੀਆ ਤੋਂ ਬਚਾ ਕੇ ਗੁਪਤ ਤਰੀਕੇ ਨਾਲ ਅਦਾਲਤ 'ਚ ਪੇਸ਼ ਕੀਤਾ। ਇੱਥੇ ਮਾਣਯੋਗ ਅਦਾਲਤ ਨੇ ਪਰਵਾਨਾ ਨੂੰ 9 ਤਾਰੀਖ਼ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਸਿਆਸੀ ਦਬਾਅ ਕਾਰਨ 'ਆਪ' ਆਗੂਆਂ ਤੇ ਵਾਲੰਟੀਅਰਾਂ 'ਤੇ ਦਰਜ ਮਾਮਲਿਆਂ ਦੀ ਦੁਬਾਰਾ ਹੋਵੇਗੀ ਜਾਂਚ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੁਲਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪਟਿਆਲਾ ਵਿਚ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਸੀ ਕਿ ਇਨ੍ਹਾਂ ਵਿਚ 3 ਸਿੱਖ ਕੱਟੜਪੰਥੀ, ਸ਼ਿਵਸੈਨਾ ਆਗੂ ਹਰੀਸ਼ ਸਿੰਗਲਾ ਦਾ ਸਾਥੀ ਸ਼ੰਕਰ ਭਾਰਦਵਾਜ਼ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਜਦੋਂ CM ਮਾਨ ਦੇ ਸਮਾਗਮ 'ਚ ਪੁੱਜੀ ਬੈਂਸ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤਾ...
ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਪੁਲਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ
NEXT STORY