ਬਰਨਾਲਾ (ਮੱਘਰ ਪੁਰੀ) - ਜ਼ਿਲਾ ਬਰਨਾਲਾ ਵਿਜੀਲੈਂਸ ਵਿਭਾਗ ਦੀ ਟੀਮ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐੱਸ.ਆਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜਸਵਿੰਦਰ ਕੌਰ ਉਰਫ ਰਾਜਵਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਸਵਿੰਦਰ ਕੌਰ ਸਣੇ ਕੁਲਵਿੰਦਰ ਸਿੰਘ ਦੇ ਖਿਲਾਫ ਥਾਣਾ ਸਿਟੀ ’ਚ ਮਾਮਲਾ ਦਰਜ ਹੋਇਆ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚਡੀਗੜ੍ਹ ਤੋਂ ਉਹ ਜ਼ਮਾਨਤ ’ਤੇ ਰਿਹਾ ਹੋ ਗਏ ਸਨ। ਉਨ੍ਹਾਂ ਦੇ ਮਾਮਲੇ ਦੀ ਜਾਂਚ ਏ.ਐੱਸ.ਆਈ. ਸੁਰਿੰਦਰ ਪਾਲ ਸਿੰਘ ਥਾਣਾ ਸਿਟੀ-2 ਵਲੋਂ ਕੀਤੀ ਜਾ ਰਹੀ ਸੀ, ਜਿਸ ਨੇ ਉਨ੍ਹਾਂ ਦੀ ਮਦਦ ਕਰਨ ਲਈ ਗੱਲ ਕਹੀ। ਸੁਰਿੰਦਰ ਪਾਲ ਸਿੰਘ ਨੇ ਉਕਤ ਲੋਕਾਂ ਦੀ ਮਦਦ ਕਰਨ ਲਈ ਉਨ੍ਹਾਂ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਪਰ ਆਖਰ ’ਚ ਸੌਦਾ 50 ਹਜ਼ਾਰ ਰੁਪਏ ’ਚ ਤੈਅ ਹੋ ਗਿਆ। ਉਸ ਨੇ ਪਹਿਲੀ ਕਿਸ਼ਤ ਦੇ 2 ਹਜ਼ਾਰ ਰੁਪਏ ਪਹਿਲਾ ਲੈ ਲਏ ਸਨ ਅਤੇ ਅੱਜ ਦੂਜੀ ਕਿਸ਼ਤ ਦੇ 20 ਹਜ਼ਾਰ ਰੁਪਏ ਲੈਣੇ ਸਨ। ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਕਾਰਵਾਈ ਕਰਦੇ ਹੋਏ ਏ.ਐੱਸ.ਆਈ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕਰ ਲਿਆ।
ਬਜਟ ਇਜਲਾਸ ਦੌਰਾਨ ਬਿਜਲੀ ਸਮਝੌਤੇ ਰੱਦ ਕਰੇ ਕੈਪਟਨ ਸਰਕਾਰ : 'ਆਪ'
NEXT STORY