ਬਰਨਾਲਾ : ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 5 ਨਵੇਂ ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨ ਮਰੀਜ਼ ਮਹਿਲ ਕਲਾਂ ਬਲਾਕ ਦੇ ਹਨ ਜਦਕਿ ਦੋ ਮਰੀਜ਼ ਧਨੌਲਾ ਦੇ ਰਹਿਣ ਵਾਲੇ ਹਨ। ਧਨੋਲਾ ਦੇ ਕੋਰੋਨਾ ਪਾਜ਼ੇਟਿਵ ਆਏ 2 ਮਰੀਜ਼ਾਂ ਵਿਚੋਂ ਇਕ ਮਰੀਜ਼ ਫਤਿਹਗੜ੍ਹ ਸਾਹਿਬ ਤੋਂ ਆਇਆ ਸੀ ਜਦਕਿ ਦੂਸਰੇ ਕੋਰੋਨਾ ਪਾਜ਼ੇਟਿਵ ਮਰੀਜ਼ ਦਾ ਭਰਾ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਦੇ ਸੰਪਰਕ ਵਿਚ ਆਉਣ ਕਾਰਣ ਬਿਮਾਰੀ ਦੀ ਲਪੇਟ 'ਚ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਰੂਪ ਧਾਰਨ ਕਰਨ ਲੱਗੀ ਗਰਮੀ, ਬਠਿੰਡਾ 'ਚ 3 ਮੌਤਾਂ
ਇਸ ਤੋਂ ਇਲਾਵਾ ਬਲਨਾਕ ਮਹਿਲ ਕਲਾਂ ਦੇ ਪਾਜ਼ੇਟਿਵ ਆਏ ਤਿੰਨ ਮਰੀਜ਼ਾਂ ਦੀ ਕਿਸੇ ਤਰ੍ਹਾਂ ਦੀ ਟ੍ਰੈਵਲ ਹਿਸਟਰੀ ਨਹੀਂ ਹੈ। ਦੂਜੇ ਪਾਸੇ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਨਾਲ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ 69 ਹੋ ਗਈ ਹੈ, ਜਿਨ੍ਹਾਂ ਵਿਚੋਂ 41 ਮਰੀਜ਼ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਦੋ ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਕਹਿਰ, ਹੁਣ ਤਕ 25 ਮੁਲਾਜ਼ਮਾਂ ਨੂੰ ਹੋਈ ਮਹਾਮਾਰੀ
ਪੈਟਰੋਲ-ਡੀਜ਼ਲ ਤੇ ਵ੍ਹੀਕਲ ਚਲਾਨਾਂ ਨੂੰ ਲੈ ਕੇ 7 ਜੁਲਾਈ ਨੂੰ ਪਿੰਡ-ਪਿੰਡ ਧਰਨਾ ਦੇਣਗੇ ਅਕਾਲੀ
NEXT STORY