ਬਰਨਾਲਾ (ਪੁਨੀਤ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅੱਜ ਬਰਨਾਲਾ ਵਿਖੇ ਰੈਲੀ ਕਰਨ ਆ ਰਹੇ ਹਨ, ਜਿਸਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਰੈਲੀ ਰਾਹੀਂ ਕੇਜਰੀਵਾਲ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣਗੇ। ਰੈਲੀ ਤੋਂ ਪਹਿਲਾਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਜਿੱਥੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ, ਉਥੇ ਹੀ ਸੁਖਪਾਲ ਖਹਿਰਾ ਨੂੰ ਵੀ ਲੰਮੇ ਹੱਥੀਂ ਲਿਆ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਜੋ ਕਿ ਅਜੇ ਤੱਕ ਪੂਰੇ ਨਹੀਂ ਹੋਏ ਹਨ, ਜਿਸ ਕਾਰਨ ਕੈਪਟਨ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਨਾਲ ਫੇਲ ਹੋ ਚੁੱਕੀ ਹੈ। ਇਸ ਤਰ੍ਹਾਂ ਚੀਮਾ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਦੀ ਸੈਲਫ ਡਿਕਲੇਰੇਸ਼ਨ ਵਾਲੀ ਚੁਣੌਤੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਖਹਿਰਾ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। 'ਆਪ' ਆਗੂ ਨੇ ਇਸ ਰੈਲੀ 'ਚ ਰਿਕਾਰਡ ਤੋੜ ਇਕੱਠ ਹੋਣ ਦੀ ਉਮੀਦ ਜਤਾਈ ਹੈ।
ਪੰਜਾਬੀਆਂ ਦੇ ਗਿਲੇ-ਸ਼ਿਕਵੇ ਦੂਰ ਕਰਨਗੇ ਕੇਜਰੀਵਾਲ! (ਵੀਡੀਓ)
NEXT STORY