ਬਰਨਾਲਾ (ਪੁਨੀਤ ਮਾਨ) : ਬਰਨਾਲਾ ਕਚਿਹਰੀ ਚੌਕ ਵਿਚ ਇਕ ਸਕੂਲ ਬੱਸ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਅਮਰ ਸਿੰਘ (62) ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਧਾਇਕ ਕੁਲਤਾਰ ਸੰਧਵਾ ਵੀ ਛੱਡ ਸਕਦੇ ਹਨ 'ਆਪ' ਦਾ ਸਾਥ
NEXT STORY