ਬਰਨਾਲਾ (ਵੈੱਬ ਡੈਸਕ/ਵਿਵੇਕ): ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਇੱਥੋਂ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਸਨ, ਪਰ ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 360 ਵੋਟਾਂ ਨਾਲ ਅੱਗੇ ਹੋ ਗਏ ਤੇ ਇਹ ਲੀਡ ਲਗਾਤਾਰ ਵੱਧਦੀ ਹੀ ਗਈ। ਹੁਣ 16 ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ।
ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 28,226, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16893 ਵੋਟਾਂ ਪਈਆਂ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਮਹਿਜ਼ 7900 ਵੋਟਾਂ ਹੀ ਹਾਸਲ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਨੇ ਆਪ ਤਾਂ ਭਾਵੇਂ ਇਨ੍ਹਾਂ ਚੋਣਾਂ ਤੋਂ ਦੂਰੀ ਬਣਾ ਕੇ ਰੱਖੀ, ਪਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਗੋਵਿੰਦ ਸਿੰਘ ਸੰਧੂ ਨੂੰ ਸਮਰਥਨ ਦਿੱਤਾ ਗਿਆ ਸੀ, ਪਰ ਉਹ 5ਵੇਂ ਨੰਬਰ 'ਤੇ ਰਹੇ ਹਨ। ਕੁੱਲ 16 ਰਾਉਂਡਾ ਵਿਚੋਂ 6 ਰਾਉਂਡਾ 'ਚੋਂ 'ਆਪ' ਨੇ ਜਿੱਤ ਹਾਸਲ ਕੀਤੀ, ਪੰਜ ਰਾਊਂਡਾਂ 'ਚ ਕਾਂਗਰਸ ਜੇਤੂ ਰਹੀ, ਚਾਰ ਵਿਚੋਂ ਭਾਜਪਾ ਅਤੇ ਇਕ ਵਿਚੋਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਅੱਗੇ ਰਹੇ।
ਲਗਾਤਾਰ ਚੱਲ ਰਹੇ ਉਤਾਰ-ਚੜ੍ਹਾਅ
ਉਂਝ ਤਾਂ ਬਰਨਾਲਾ ਹਲਕੇ ਵਿਚ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਚੱਲਦਾ ਰਿਹਾ, ਪਰ 8ਵੇਂ ਰਾਊਂਡ ਵਿਚ ਇਕ ਵੱਡਾ ਉਲਟਫ਼ੇਰ ਹੋਇਆ। ਇਸ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਾਵਰ ਕੇਵਲ ਸਿੰਘ ਢਿੱਲੋਂ ਦੂਜੇ ਨੰਬਰ 'ਤੇ ਆ ਗਏ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੀਜੇ ਨੰਬਰ 'ਤੇ ਖਿਸਕ ਗਏ। ਹਾਲਾਂਕਿ 10ਵੇਂ ਰਾਊਂਡ ਵਿਚ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਕ ਵਾਰ ਫ਼ਿਰ ਭਾਜਪਾ ਨੂੰ ਪਛਾੜ ਕੇ ਦੂਜੇ ਨੰਬਰ 'ਤੇ ਪਹੁੰਚ ਗਏ।
ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਪਹਿਲੇ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ 634 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਦੂਜੇ ਰਾਊਂਡ ਵਿਚ ਇਹ ਲੀਡ ਵੱਧ ਕੇ 846 ਵੋਟਾਂ ਦੀ ਹੋ ਗਈ। ਤੀਜੇ ਰਾਊਂਡ ਵਿਚ ਇਹ ਲੀਡ ਘੱਟ ਕੇ 261 ਦੀ ਰਹਿ ਗਈ ਤੇ ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ 360 ਵੋਟਾਂ ਨਾਲ ਅੱਗੇ ਹੋ ਗਏ ਤੇ ਫ਼ਿਰ ਇਹ ਲੀਡ ਲਗਾਤਾਰ ਵੱਧਦੀ ਗਈ। 8ਵੇਂ ਰਾਊਂਡ ਵਿਚ ਭਾਜਪਾ ਉਮੀਦਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਪਛਾੜ ਕੇ ਦੂਜੇ ਨੰਬਰ 'ਤੇ ਆ ਗਏ। ਹਾਲਾਂਕਿ ਫ਼ਿਰ 9ਵੇਂ ਰਾਊਂਡ ਵਿਚ 'ਆਪ' ਤੇ ਭਾਜਪਾ ਵਿਚਾਲੇ ਮਹਿਜ਼ 26 ਵੋਟਾਂ ਦਾ ਫ਼ਾਸਲਾ ਰਹਿ ਗਿਆ। 10ਵੇਂ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਕ ਵਾਰ ਫ਼ਿਰ ਭਾਜਪਾ ਉਮੀਦਵਾਰ ਨੂੰ ਛੱਡ ਕੇ ਦੂਜੇ ਨੰਬਰ 'ਤੇ ਆ ਗਏ।
ਦੂਜੇ ਰਾਊਂਡ ਤਕ ਹਰਿੰਦਰ ਸਿੰਘ ਧਾਲੀਵਾਲ ਨੂੰ 3844, ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 2998, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 2092, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 2384 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 1514 ਵੋਟਾਂ ਪਈਆਂ।
ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਅੱਗੇ ਨਿਕਲ ਗਏ। ਉਨ੍ਹਾਂ ਨੂੰ 6368, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 6008, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 4772 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 2016 ਵੋਟਾਂ ਪਈਆਂ।
ਛੇਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 9437, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 8249, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 6113, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 5805 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 2884 ਵੋਟਾਂ ਪਈਆਂ।
ਸੱਤਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 11995, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 9728, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 9012, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 8234 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 3482 ਵੋਟਾਂ ਪਈਆਂ ਹਨ।
8ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 13851, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 11101, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 10902 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 9071 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 3692 ਵੋਟਾਂ ਪਈਆਂ ਹਨ।
9ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 15604, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 12729, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 12703 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 9901 ਵੋਟਾਂ ਪਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ
10ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 17663, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 13463, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 14359 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 10826 ਵੋਟਾਂ ਪਈਆਂ ਹਨ।
11ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 20, 281, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 16, 500 ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 14, 590 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 11, 808 ਵੋਟਾਂ ਪਈਆਂ ਹਨ।
12ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 22,511, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 18,834 ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 15417 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 12833 ਵੋਟਾਂ ਪਈਆਂ ਹਨ।
13ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 24,158, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 20,476, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 16,284 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 13,447 ਵੋਟਾਂ ਪਈਆਂ ਹਨ।
14ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 25,843, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 22,599, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 16963 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16059 ਵੋਟਾਂ ਪਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਜ਼ਿਮਨੀ ਚੋਣ : ਗਿੱਦੜਬਾਹਾ 'ਚ 'ਆਪ' ਦੇ ਡਿੰਪੀ ਢਿੱਲੋਂ ਨੇ ਮਾਰੀ ਬਾਜ਼ੀ, ਵੱਡੇ ਫਰਕ ਨਾਲ ਜਿੱਤੇ
NEXT STORY