ਬਰਨਾਲਾ(ਪੁਨੀਤ,ਮੱਘਰ ਪੁਰੀ) : ਬਰਨਾਲਾ ਪੁਲਸ ਵੱਲੋਂ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਉਸ ਕੋਲੋਂ ਇਕ ਪਿਸਤੌਲ 32 ਬੋਰ ਸਮੇਤ 6 ਕਾਰਤੂਸ ਅਤੇ ਇਕ ਪਿਸਤੌਲ 9 ਐਮ. ਐਮ. ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ।
ਪੁਲਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਰਦੀਪ ਸਿੰਘ ਦੀਪਾ 'ਸੀ' ਕੈਟਾਗਿਰੀ ਦਾ ਗੈਂਗਸਟਰ ਹੈ, ਜਿਸ 'ਤੇ ਕਤਲ ਸਮੇਤ 19 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮਹਿਲਕਲਾਂ ਵਿਖੇ ਇਕ ਚੈਕਿੰਗ ਦੌਰਾਨ ਉਕਤ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਗੈਂਗਸਟਰ ਦੇ ਕੁਝ ਸਾਥੀ ਪਹਿਲਾਂ ਹੀ ਜੇਲਾਂ ਵਿਚ ਬੰਦ ਹਨ। ਪੁਲਸ ਅਧਿਕਾਰੀਆ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਰੰਜਿਸ਼ ਦੇ ਚੱਲਦਿਆਂ ਐੱਨ.ਆਰ.ਆਈ. ਦੇ ਘਰ 'ਤੇ ਕੀਤੀ ਫਾਇਰਿੰਗ
NEXT STORY