ਬਰਨਾਲਾ (ਪੁਨੀਤ)— ਤਿਉਹਾਰਾਂ ਨੂੰ ਦੇਖਦੇ ਹੋਏ ਜ਼ਿਲਾ ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਬਰਨਾਲਾ ਦੇ ਜ਼ਿਲਾ ਸਿਹਤ ਅਧਿਕਾਰੀ ਨੇ ਬਰਨਾਲਾ ਦੀ ਮਸ਼ਹੂਰ ਮਠਿਆਈ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਪਾਬੰਦੀਸ਼ੁਦਾ ਰੰਗ ਨਾਲ ਬਣੀਆਂ ਮਠਿਆਈਆਂ ਨੂੰ ਮੌਕੇ 'ਤੇ ਨਸ਼ਟ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲਾ ਸਿਹਤ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਕਿ ਹਲਵਾਈਆਂ ਨੂੰ ਪਹਿਲਾਂ ਹੀ ਪਿੰਕ ਰੰਗ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੋਈ ਹੈ ਅਤੇ ਪਿੰਕ ਰੰਗ ਨਾਲ ਬਣੀ ਮਠਿਆਈ ਭਾਵੇਂ ਚਮਚਮ ਆਦਿ ਕੁਝ ਵੀ ਹੋਵੇ, ਉਸ ਨੂੰ ਨਹੀਂ ਵੇਚਿਆ ਜਾ ਸਕਦਾ। ਅੱਜ ਚੈਕਿੰਗ ਦੌਰਾਨ ਮਠਿਆਈ ਦੀ ਦੁਕਾਨ ਤੋਂ ਸੈਂਪਲ ਵੀ ਲਏ ਗਏ ਹਨ।

ਉਨ੍ਹਾਂ ਨੇ ਹਲਵਾਈਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਪਿੰਕ ਰੰਗ ਦੀ ਵਰਤੋਂ ਮਠਿਆਈਆਂ 'ਚ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਤਰਨਤਾਰਨ : 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫਤਾਰ
NEXT STORY