ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਰਿੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਕੇਸਾਂ ’ਚ ਆ ਰਹੀਆਂ ਮੁਸ਼ਕਲਾਂ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ’ਤੇ ਹੱਲ ਵੀ ਦੱਸੇ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜੇਲ੍ਹ ਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਦੀ ਲੋੜ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦੇ ਹਨ, ਜਿਸ ਸਬੰਧੀ ਦਰਖ਼ਾਸਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ।
ਉਨ੍ਹਾਂ ਵੱਲੋਂ ਜੇਲ੍ਹ ਸੁਪਰੀਡੈਂਟ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਦੀ ਸਾਫ-ਸਫਾਈ, ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ-ਸਫਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆਂ ਜਾਣ। ਇਸ ਤੋਂ ਇਲਾਵਾ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ ਅਤੇ ਜੇਲ੍ਹ ਬੈਰਕਾਂ ਅਤੇ ਆਸ-ਪਾਸ ਦੀ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਗੁਰਬੀਰ ਸਿੰਘ, ਸੀ. ਜੇ. ਐੱਮ. ਸੁਚੇਤਾ ਅਸ਼ੀਸ਼ ਦੇਵ ਤੇ ਜੇਲ੍ਹ ਸੁਪਰੀਡੈਂਟ ਬਲਜੀਤ ਸਿੰਘ ਹਾਜ਼ਰ ਸਨ।
ਮੋਟਰਸਾਈਕਲ ਅਤੇ ਬੱਸ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖਮੀ
NEXT STORY