ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ’ਚ 14 ਅਕਤੂਬਰ ਤੱਕ 8127 ਐੱਮ. ਟੀ. (ਮੀਟ੍ਰਿਕ ਟਨ) ਝੋਨਾ ਪੁੱਜ ਚੁੱਕਿਆ ਹੈ, ਜਿਸ ’ਚੋਂ 6717 ਐੱਮ. ਟੀ. ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 10. 91 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਨਾਲ ਦੀ ਨਾਲ ਹੀ ਖਰੀਦੇ ਗਏ ਝੋਨੇ ਨੂੰ ਮੰਡੀਆਂ ’ਚੋਂ ਚੁੱਕਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਦਿਸਣ ਲੱਗਾ ਧੁੰਦ ਦਾ ਅਸਰ! ਕਈ ਰੇਲਗੱਡੀਆਂ ਹੋਈਆਂ ਲੇਟ
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ’ਚ ਲਿਆਉਣ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਅਨੁਸਾਰ ਝੋਨੇ ’ਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ। ਨਾਲ ਹੀ ਉਨ੍ਹਾਂ ਕਿਹਾ ਕਿ ਜਦ ਕਿਸਾਨ ਵੀਰ ਆਪਣੀ ਫਸਲ ਚੰਗੀ ਤਰ੍ਹਾਂ ਸੁੱਕਾ ਕੇ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦਾ ਇੰਤਜ਼ਾਰ ਨਹੀਂ ਕਰਨਾ ਪੈਣਾ ਅਤੇ ਝੋਨੇ ਵੀ ਜਲਦ ਹੀ ਖਰੀਦਿਆ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਨਆਈਟੀ ਜਲੰਧਰ ਅਤੇ ਟਾਇਨੋਰ ਓਰਥੋਟਿਕਸ ਵਿਚਕਾਰ ਐਮ.ਓ.ਯੂ. ਸਮਝੌਤਾ
NEXT STORY