ਬਰਨਾਲਾ (ਕਮਲਜੀਤ) : ਬਰਨਾਲਾ 'ਚ ਇਕ ਨਵ-ਵਿਆਹੁਤਾ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਮਨਦੀਪ ਕੌਰ (19) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 4 ਮਹੀਨੇ ਪਹਿਲਾ ਹੀ ਉਸ ਦਾ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮਨਦੀਪ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਦੇ ਸੀ, ਜਿਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਸ ਨੇ 306 ਦੇ ਤਹਿਤ ਮਾਮਲਾ ਦਰਜ ਕਰਕੇ ਸਹੁਰਾ ਪਰਿਵਾਰ ਦੇ 7 ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ 'ਗਜ਼ਟਿਡ ਛੁੱਟੀ' ਦਾ ਐਲਾਨ
NEXT STORY