ਬਰਨਾਲਾ: ਕਚਹਿਰੀ ਚੌਕ - ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ
ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਬੱਸ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਬਰਨਾਲਾ ਪੁਲਸ ਨੇ ਪੁਲ਼ ਦੇ ਦੋਵੇਂ ਪਾਸੇ ਬੈਰੀਕੇਡ ਲਾਏ ਹੋਏ ਹਨ। ਭਾਰੀ ਟਰੈਫਿਕ ਨੂੰ ਬਾਜਾਖਾਨਾ ਚੌਕ ਵੱਲ ਮੋੜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, 1 ਵਿਅਕਤੀ ਦੀ ਹੋਈ ਦਰਦਨਾਕ ਮੌਤ
NEXT STORY