ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸੀ. ਆਈ. ਏ. ਸਟਾਫ ਬਰਨਾਲਾ ਦੀ ਟੀਮ ਵੱਲੋਂ ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਦੀ ਅਗਵਾਈ ਹੇਠ ਇੰਸਪੈਕਟਰ ਬਲਜੀਤ ਸਿੰਘ ਨੂੰ ਨਸ਼ੇ ਵਾਲੀਆਂ ਗੋਲੀਆਂ ਫਡ਼ਨ ਦੇ ਮਾਮਲੇ ’ਚ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸੇ ਕੇਸ ਵਿਚ ਫੜੇ ਗਏ ਆਰ. ਕੇ. ਫਾਰਮਾ ਮਾਲੇਰਕੋਟਲਾ ਦੇ ਮਾਲਕ ਰਜਿੰਦਰ ਕੁਮਾਰ ਤੋਂ ਅੱਜ 1 ਕਰੋਡ਼ 14 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਵਾਈ ਗਈ। ਹੁਣ ਤੱਕ ਪੁਲਸ ਇਸ ਮਾਮਲੇ ’ਚ ਕੁਲ ਡੇਢ ਕਰੋਡ਼ ਦੀ ਡਰੱਗ ਮਨੀ ਬਰਾਮਦ ਕਰ ਚੁੱਕੀ ਹੈ।
ਪ੍ਰੈੱਸਕਾਨਫਰੰਸ ਕਰਦਿਆਂ ਐੱਸ. ਐੱਸ. ਪੀ. ਸੰਦੀਪ ਗੋਇਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਮਾਲੇਰਕੋਟਲਾ ’ਚ 15 ਮਾਰਚ ਨੂੰ ਮਾਲੇਰਕੋਟਲਾ ਵਿਖੇ ਰੇਡ ਕਰ ਕੇ ਆਰ. ਕੇ. ਫਾਰਮਾ ਦੇ ਮਾਲਕ ਰਜਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਨਸ਼ੇ ਵਾਲੀਆਂ 1 ਲੱਖ 60 ਹਜ਼ਾਰ 590 ਗੋਲੀਆਂ, ਕੈਪਸੂਲ ਅਤੇ 35 ਲੱਖ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪੁੱਛ-ਗਿੱਛ ਦੌਰਾਨ ਉਸ ਤੋਂ ਅੱਜ 1 ਕਰੋਡ਼ 14 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਰਜਿੰਦਰ ਕੁਮਾਰ ਪਿਛਲੇ ਦਸ ਸਾਲਾਂ ਤੋਂ ਇਸ ਧੰਦੇ ਨਾਲ ਜੁਡ਼ਿਆ ਹੋਇਆ ਸੀ। ਉਸ ਵੱਲੋਂ ਵੱਡੇ ਪੱਧਰ ’ਤੇ ਪੈਸਿਆਂ ਦਾ ਲੈਣ-ਦੇਣ ਕੀਤਾ ਜਾ ਰਿਹਾ ਸੀ, ਜਿਸ ਕਾਰਣ ਪੁਲਸ ਦੀ ਸ਼ੱਕ ਦੀ ਸੂਈ ਹੋਰ ਵੀ ਵਧ ਗਈ। ਉਸ ਕੋਲੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਗਈ। ਅੱਜ ਉਸ ਦੀ ਨਿਸ਼ਾਨਦੇਹੀ ’ਤੇ ਮਾਲੇਰਕੋਟਲਾ ਵਿਖੇ 1 ਕਰੋਡ਼ 14 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਜ਼ਿਕਰਯੋਗ ਹੈ ਕਿ ਇਸ ਕੇਸ ’ਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਐੱਸ. ਪੀ. ਡੀ. ਸੁਖਦੇਵ ਸਿੰਘ ਵਿਰਕ, ਡੀ. ਐੱਸ. ਪੀ. ਗੁਰਬਿੰਦਰ ਸਿੰਘ ਦਿਓਲ, ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ।
ਸਿਰ ਕੱਟੀ ਲਾਸ਼ ਮਿਲਣ ਦੇ ਮਾਮਲੇ 'ਚ ਗ੍ਰਿਫਤਾਰ ਕੀਤੀ ਪਤਨੀ ਨੇ ਖੋਲ੍ਹੇ ਦਿਲ ਨੂੰ ਦਹਿਲਾ ਦੇਣ ਵਾਲੇ ਰਾਜ਼
NEXT STORY