ਬਰਨਾਲਾ: ਬਰਨਾਲਾ ਵਿਚ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਤਿੰਨ ਵਿਅਕਤੀਆਂ ਅਤੇ ਪੁਲਸ ਮੁਲਾਜ਼ਮਾਂ 'ਤੇ ਗੰਭੀਰ ਦੋਸ਼ ਲਾਉਣ ਵਾਲੀਆਂ ਕੁੜੀਆਂ ਦੇ ਮਾਮਲੇ ਵਿਚ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਐੱਸ. ਐੱਸ. ਪੀ. ਬਰਨਾਲਾ ਤੋਂ 27 ਅਕਤੂਬਰ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਰਿਪੋਰਟ ਮੰਗੀ ਹੈ।
ਦਰਅਸਲ, ਬੁੱਧਵਾਰ ਨੂੰ 3 ਕੁੜੀਆਂ ਬਰਨਾਲਾ 'ਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਨਾਲ ਲਗਦੀ ਪਾਣੀ ਵਾਲੀ ਟੈਂਕੀ 'ਤੇ ਜਾ ਚੜ੍ਹੀਆਂ। ਉਨ੍ਹਾਂ ਨੇ ਦੋਸ਼ ਲਗਾਏ ਕਿ ਤਿੰਨ ਵਿਅਕਤੀਆਂ ਨੇ ਉਨ੍ਹਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਦਾ ਜਿਣਸੀ ਸ਼ੋਸ਼ਣ ਕੀਤਾ ਹੈ ਤੇ ਇਸ ਮਾਮਲੇ ਵਿਚ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਸ ਵੱਲੋਂ ਵੀ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਤਕਰੀਬਨ 9 ਘੰਟਿਆਂ ਬਾਅਦ ਪੁਲਸ ਵੱਲੋਂ FIR ਦਰਜ ਕੀਤੇ ਜਾਣ ਮਗਰੋਂ ਕੁੜੀਆਂ ਟੈਂਕੀ ਤੋਂ ਥੱਲੇ ਉਤਰੀਆਂ ਸਨ।
ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ
NEXT STORY