ਬਰਨਾਲਾ (ਪੁਨੀਤ ਮਾਨ) : ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਜ਼ਿਲਾ ਪ੍ਰਸ਼ਾਸਨ ਨੇ ਸ਼ਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਖਿਲਾਫ ਧੜਾ-ਧੜ ਮੁਕੱਦਮੇ ਦਰਜ ਕਰਕੇ ਚਲਾਨ ਕੱਟੇ ਜਾ ਰਹੇ ਹਨ। ਇਸੇ ਤਰ੍ਹਾਂ ਬਰਨਾਲਾ ਜ਼ਿਲੇ 'ਚ ਕਿਸਾਨਾਂ ਵੱਲੋਂ ਵੱਡੀ ਮਾਤਰਾ 'ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ, ਜਿੱਥੇ ਪ੍ਰਸ਼ਾਸਨ ਵੱਲੋਂ ਸ਼ਖ਼ਤੀ ਵਰਤਦਿਆਂ 4 ਕਿਸਾਨਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ 51 ਕਿਸਾਨਾਂ ਦੇ ਚਲਾਨ ਕੱਟੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਰਾਲੀ ਸਾੜਨ ਵਾਲਿਆਂ ਦੇ ਚਲਾਨ ਕੱਟਣ ਆਏ ਅਧਿਕਾਰੀਆਂ ਨੂੰ ਬੰਧਕ ਬਣਾਉਣ ਵਾਲੇ ਕਿਸਾਨਾਂ 'ਤੇ ਵੀ ਪ੍ਰਸ਼ਾਸਨ ਸਖਤ ਕਾਰਵਾਈ ਕਰ ਰਿਹਾ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਦੇ ਚਲਾਨ ਕੱਟਣ ਦੀ ਬਜਾਏ ਪਰਾਲੀ ਦਾ ਹੱਲ ਕੱਢਣਾ ਚਾਹੀਦਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਦਰਜ ਕੀਤੇ ਮੁਕੱਦਮੇ ਰੱਦ ਨਾ ਕੀਤੇ ਗਏ ਤਾਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।
ਐੱਲ. ਕੇ. ਜੀ. ਦੇ ਵਿਦਿਆਰਥੀ ਨਾਲ 15 ਸਾਲਾ ਨੇਪਾਲੀ ਵਲੋਂ ਕੁਕਰਮ
NEXT STORY