ਬਰਨਾਲਾ (ਕਮਲਜੀਤ) - ਬਰਨਾਲਾ ਦੇ ਪਿੰਡ ਭੋਤਨਾ 'ਚ ਕਰਜ਼ੇ ਦੀ ਮਾਰ ਤੋਂ ਪਰੇਸ਼ਾਨ ਇਕ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲੈਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ (22) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲਵਪ੍ਰੀਤ ਨੇ ਜ਼ਹਿਰ ਨਿਗਲ ਲਿਆ ਤਾਂ ਅਸੀਂ ਉਸ ਨੂੰ ਤੁਰੰਤ ਲੁਧਿਆਣਾ ਦੇ ਹਸਪਤਾਲ ਲੈ ਗਏ, ਜਿਥੇ ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਵਲੋਂ ਉਸ ਨੂੰ ਬਚਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੁਝ ਸਾਲ ਪਹਿਲਾਂ ਲਵਪ੍ਰੀਤ ਦੇ ਪਿਤਾ, ਚਾਚਾ ਅਤੇ ਦਾਦਾ ਨੇ ਵੀ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY