ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਪਿੰਡ ਚੰਨਣਵਾਲ 'ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ 40 ਸਾਲਾ ਮੱਖਣ ਸਿੰਘ ਨੇ ਰਾਡ ਨਾਲ ਆਪਣੀ ਪਤਨੀ ਦੇ ਸਿਰ 'ਤੇ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਮਗਰੋਂ ਖੁਦ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਮੱਖਣ ਸਿੰਘ ਦੀ ਕੁੜੀ ਵਲੋਂ ਆਲੇ-ਦੁਆਲੇ ਦੇ ਲੋਕਾਂ ਵੱਲੋਂ ਦੋਵਾਂ ਨੂੰ ਚੁੱਕ ਕੇ ਬਰਨਾਲਾ ਦੇ ਹਸਪਤਾਲ ਲਿਜਾਇਆ ਗਿਆ, ਜਿਥ ਡਾਕਟਰਾਂ ਨੇ ਕਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮੱਖਣ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਮੱਖਣ ਸਿੰਘ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਜਿਸ ਕਾਰਨ ਅਕਸਰ ਉਹ ਆਪਣੀ ਪਤਨੀ ਕਰਮਜੀਤ ਕੌਰ ਨਾਲ ਸ਼ਰਾਬ ਪੀ ਕੇ ਝਗੜਾ ਕਰਦਾ ਸੀ।
ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਜਾਂਚ ਅਧਿਕਾਰੀ ਮੋਹਰ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਆਪਣੇ ਪਿੱਛੇ 16 ਸਾਲ ਦੀ ਧੀ ਤੇ 15 ਸਾਲ ਦਾ ਪੁੱਤ ਛੱਡ ਗਏ ਹਨ।
ਕੇਂਦਰ ਸਰਕਾਰ ਵਲੋਂ ਪੰਜਾਬ ਦੇ 10 ਅਗਾਂਹਵਧੂ ਕਿਸਾਨਾਂ ਦਾ ਸਨਮਾਨ
NEXT STORY