ਅੰਮ੍ਰਿਤਸਰ (ਜਸ਼ਨ)- ਪੁਰਾਣਾ ਸਦਰ ਥਾਣਾ ਨੇੜੇ ਪੁਲਸ ਕੁਆਰਟਰਾਂ ’ਚ ਦੋ ਦਿਨ ਪਹਿਲਾਂ ਰਾਤ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ। ਇਸ ਦੌਰਾਨ ਬੇਸਬਾਲ, ਦਾਤਰ ਅਤੇ ਤਲਵਾਰਾਂ ਖੂਬ ਚੱਲੀਆਂ। ਇਸ ਸਾਰੀ ਵਾਰਦਾਤ ਦੌਰਾਨ ਇਕ ਧਿਰ ਦਾ ਨੌਜਵਾਨ ਹਰਮੀਤ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦਾਤਰ ਅਤੇ ਬੇਸਬਾਲ ਦੇ ਵਾਰ ਨਾਲ ਉਸ ਦੀ ਸੱਜੀ ਬਾਂਹ ਦੀ ਹੱਡੀ ਟੁੱਟ ਗਈ ਅਤੇ ਉਸ ਨੂੰ ਬਚਾਉਣ ਆਏ ਉਸ ਦੇ ਇਕ ਦੋਸਤ ਦੇ ਸਿਰ ’ਤੇ ਵੀ ਦਾਤਰਾਂ ਨਾਲ ਵਾਰ ਕੀਤੇ ਗਏ, ਜਿਸ ਨਾਲ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਹਮਲਾਵਰ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਨੇ ਇਸ ਤੋਂ ਬਾਅਦ ਘਰ ਦੇ ਬਾਹਰ ਲੱਗੀ ਕਾਰ ’ਤੇ ਇੱਟਾਂ, ਪੱਥਰਾਂ ਅਤੇ ਬੇਸਬਾਲਾਂ ਨਾਲ ਹਮਲਾ ਕਰ ਕੇ ਪੂਰੀ ਤਰ੍ਹਾਂ ਨਾਲ ਭੰਨ ਤੋੜ ਦਿੱਤੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਪੁਲਸ ਥਾਣੇ ਦੇ ਨਜ਼ਦੀਕ ਵਾਪਰੀ ਹੋਵੇ ਅਤੇ ਦੋ ਦਿਨ ਹੋਣ ਦੇ ਬਾਵਜੂਦ ਵੀ ਪੁਲਸ ਵੱਲੋਂ ਹਮਲਾਵਰਾਂ ’ਤੇ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ 'ਤੇ ਕਈ ਪ੍ਰਕਾਰ ਦੇ ਪ੍ਰਸ਼ਨ ਖੜੇ ਹੋਣੇ ਲਾਜ਼ਮੀ ਹੈ। ਪਤਾ ਲੱਗਾ ਹੈ ਕਿ ਪੁਲਸ ਦੋਵਾਂ ਧਿਰਾਂ ਨੂੰ ਸਮਝੌਤਾ ਕਰਵਾਉਣ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੀੜਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਰਾਤ ਦੇ ਸਮੇਂ ਪੁਲਸ ਕੁਆਰਟਰਾਂ ’ਚ ਹੀ ਰਹਿਣ ਵਾਲੇ ਅਮਰਜੀਤ ਸਿੰਘ ਦਾ ਰਿਸ਼ਤੇਦਾਰ ਤਰੁਣ ਆਪਣੀ ਕਾਰ ਨਾਲ ਕਾਫੀ ਤੇਜ਼ ਰਫਤਾਰ ਨਾਲ ਲੰਘਿਆ ਤਾਂ ਉਸ ਦੇ ਬੇਟੇ ਹਰਮੀਤ ਸਿੰਘ ਨੇ ਉਸ ਨੂੰ ਗਲੀ ’ਚੋਂ ਕਾਰ ਹੋਲੀ ਲੰਘਾਉਣ ਬਾਰੇ ਕਿਹਾ ਤਾਂ ਉਹ ਤਹਿਸ ਵਿਚ ਆ ਕੇ ਗਾਲੀ ਗਲੋਚ ਕਰਨ ਲੱਗਾ। ਇਸ ਦੌਰਾਨ ਪੁਲਸ ਕੁਆਰਟਰ ਵਿਚ ਰਹਿੰਦੇ ਹੋਰ ਪਰਿਵਾਰ ਵੀ ਆ ਗਏ ਅਤੇ ਮਾਮਲਾ ਖ਼ਤਮ ਹੋ ਗਿਆ। ਹਰਮੀਤ ਨੇ ਦੱਸਿਆ ਕਿ ਇਸ ਤੋਂ ਥੋੜ੍ਹੀ ਦੇਰ ਬਾਅਦ ਤਰੁਣ ਬਾਹਰੋਂ ਆਪਣੇ ਨਾਲ 10-12 ਸਾਥੀਆਂ ਨੂੰ ਲੈ ਕੇ ਉਸ ਦੇ ਘਰ ਦਾਖਲ ਹੋਇਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਵੀ ਕੀਤੀ। ਜਦੋਂ ਉਹ ਅਤੇ ਉਸ ਦਾ ਦੋਸਤ ਬਚਾਉਣ ਲਈ ਆਏ ਤਾਂ ਹਮਲਾਵਰਾਂ ਨੇ ਉਸ ਦੀ ਬਾਂਹ ਤੇ ਦਾਤਰ ਮਾਰ ਦਿੱਤਾ ਅਤੇ ਉਸ ਦੇ ਦੋਸਤ ਦੇ ਸਿਰ ’ਤੇ ਵੀ ਤਲਵਾਰ ਨਾਲ ਵਾਰ ਕਰ ਕੇ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ।
ਉਸ ਨੇ ਦੱਸਿਆ ਕਿ ਉਸ ਸਮੇਂ ਉਸ ਦੇ ਘਰ ਦੇ ਕਮਰੇ ਵਿਚ ਥਾਂ-ਥਾਂ ਖੂਨ ਹੀ ਖੂਨ ਦਿਖਾਈ ਦੇ ਰਿਹਾ ਸੀ। ਉਸ ਨੇ ਦੱਸਿਆ ਕਿ ਨੌਜਵਾਨ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਉਸ ਦੇ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਦਾਤਰ ਬੇਸਬਾਲ ਅਤੇ ਕਿਰਪਾਨਾਂ ਨਾਲ ਵਾਰ ਕੇ ਬੁਰੀ ਤਰ੍ਹਾਂ ਨੁਕਸਾਨਿਆ। ਹਮਲਾਵਰ ਇਸ ਦੌਰਾਨ ਉਸ ਦੀ ਕਾਰ ਦੀ ਡਿੱਗੀ ’ਚ ਪਏ 25000 ਰੁਪਏ ਅਤੇ ਕਾਰ ਦੇ ਕਾਗਜ਼ਾਤ ਵੀ ਲੁੱਟ ਲੈ ਗਏ। ਜਦੋਂ ਉਨ੍ਹਾਂ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤਾਂ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਪੀੜਤ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਛਾਉਣੀ ਵਿਚ ਦਰਖਾਸਤ ਦਿੱਤੇ ਦੋ ਦਿਨ ਹੋ ਗਏ ਹਨ ਪਰ ਪੁਲਸ ਨੇ ਹਾਲੇ ਤੱਕ ਕੇਸ ਦਰਜ ਨਹੀਂ ਕੀਤਾ, ਸਗੋਂ ਸਾਡੇ ਤੇ ਰਾਈਨਾਵਾਂ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਸ ਕੁਆਰਟਰਾਂ ਵਿਚ ਪੁਲਸ ਮੁਲਾਜ਼ਮ ਦੇ ਘਰ ਹਮਲਾ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਜ਼ਖ਼ਮੀ ਕੀਤਾ ਹੋਵੇ, ਇਸ ਦੇ ਬਾਵਜੂਦ ਪੁਲਸ ਵੱਲੋਂ ਦੋ ਦਿਨ ਬੀਤਣ ਦੇ ਬਾਵਜੂਦ ਕੋਈ ਕਾਨੂੰਨੀ ਕਾਰਵਾਈ ਨਾ ਕਰਨਾ ਪੁਲਸ ਦੀ ਕਾਰਜ ਪ੍ਰਣਾਲੀ 'ਤੇ ਹੀ ਕਈ ਸਵਾਲ ਖੜੇ ਕਰ ਰਹੀ ਹੈ? ਉਨ੍ਹਾਂ ਪੁਲਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਕੀ ਕਹਿਣਾ ਹੈ ਪੁਲਸ ਅਧਿਕਾਰੀ ਦਾ
ਇਸ ਸਬੰਧੀ ਥਾਣਾ ਕੰਟੋਨਮੈਂਟ ਦੇ ਐਸਐਚਓ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਖੁਦ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮੁਆਇਨਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਖੁਦ ਹੀ ਕੱਲ ਦਾ ਸਮਾਂ ਲਿਆ ਹੈ । ਦੋਵੇਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ ਜੇਕਰ ਦੋਵਾਂ ਧਿਰਾਂ ਦੀ ਸਹਿਮਤੀ ਨਹੀਂ ਹੁੰਦੀ ਤਾਂ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਜਿਸ ਪਿਓ ਨੇ ਦੁਨੀਆ ਵਿਖਾਈ ਪੁੱਤ ਨੇ ਉਸੇ ਨੂੰ ਦਿੱਤੀ ਰੂਹ ਕੰਬਾਊ ਮੌਤ
NEXT STORY