ਚੰਡੀਗੜ੍ਹ, (ਰਮਨਜੀਤ)- ਮਿਲਕਫੈੱਡ ਵਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿਚ ਜਿਥੇ ਦੁੱਧ ਉਤਪਾਦਕਾਂ ਦੀ ਬਾਂਹ ਫੜ੍ਹੀ ਉਥੇ ਸੂਬੇ ਵਿਚ ਖਪਤਕਾਰਾਂ ਦੀ ਸਹੂਲਤ ਲਈ ਮਾਰਕਿਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਮੁਕੰਮਲ ਹੋਣ ਦੇ ਅੰਤਿਮ ਪੜਾਅ ’ਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸੂਬੇ ’ਚ ਦੁੱਧ ਉਤਪਾਦਨ ਦੇ ਸਹਾਇਕ ਧੰਦੇ ਨਾਲ ਜੁੜੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਅਤੇ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ। ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈੱਡ ਦੇ ਮੁੱਖ ਦਫ਼ਤਰ ਵਿਖੇ ਮਿਲਕਫੈੱਡ ਦੇ ਕੰਮਕਾਜ ਦੀ ਵਿਸਥਾਰ ਵਿਚ ਕੀਤੀ ਸਮੀਖਿਆ ਉਪਰੰਤ ਕਹੀ।
ਦੁੱਧ ਉਤਪਾਦਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮੰਦੀ ਦੇ ਇਸ ਦੌਰ ਵਿਚ ਵੀ ਮਿਲਕਫੈਡ ਵਲੋਂ ਮਿਲਕ ਪਲਾਟਾਂ ਦੇ ਆਧੁਨੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੋਹਾਲੀ ਤੇ ਪਟਿਆਲਾ ਡੇਅਰੀਆਂ ਵਿਖੇ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਚੱਲ ਰਹੇ ਹਨ।
ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ ਬਣਾਉਣ ਦੇ ਦਿੱਤੇ ਨਿਰਦੇਸ਼
NEXT STORY