ਬਟਾਲਾ (ਬੇਰੀ) : ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਟਾਲਾ ਵਲੋਂ ਯੂਨੀਅਨ ਦੇ ਕੌਮੀ ਪ੍ਰਧਾਨ ਮੈਡਮ ਹਰਗੋਬਿੰਦ ਕੌਰ ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੋਧ 'ਚ ਬਲਾਕ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਯੂਨੀਅਨ ਆਗੂ ਕੁਲਮੀਤ ਕੌਰ ਕਰਵਾਲੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿਚ ਕ੍ਰਮਵਾਰ 1500 ਰੁਪਏ ਤੇ 750 ਰੁਪਏ ਦਾ ਵਾਧਾ ਕੀਤਾ ਸੀ, ਜਿਸ ਤਹਿਤ 1500 ਦੀ ਥਾਂ 900 ਤੇ 750 ਦੀ ਥਾਂ 'ਤੇ 450 ਰੁਪਏ ਹੀ ਦੱਤੇ ਗਏ ਹਨ ਜਦਕਿ ਬਾਕੀ ਪੈਸੇ ਅਜੇ ਤੱਕ ਨਹੀਂ ਦਿੱਤੇ । ਇਸ ਕਾਰਨ ਆਂਗਣਵਾੜੀ ਵਰਕਰਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਚਾਰ ਵੱਡੀਆਂ ਰੋਸ ਰੈਲੀਆਂ ਉਸ ਹਲਕਿਆਂ ਮੁਕੇਰੀਆਂ, ਜਲਾਲਾਬਾਦ, ਫਗਵਾੜਾ ਤੇ ਦਾਖਾ ਵਿਚ ਕੀਤੀਆਂ ਜਾ ਰਹੀਆਂ ਹਨ ਜਿਥੇ ਚੋਣਾਂ ਹੋ ਰਹੀਆਂ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਹਲਕਿਆਂ 'ਚ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਦੱਸਿਆ ਜਾਵੇਗਾ।
ਇਸ ਮੌਕੇ ਉੱਚ ਅਧਿਕਾਰੀਆਂ ਰਾਹੀਂ ਇਕ ਮੰਗ ਪੱਤਰ ਵੀ ਸਰਕਾਰ ਭੇਜਿਆ ਗਿਆ। ਇਸ ਮੌਕੇ ਅਰਮਿੰਦਰਜੀਤ ਕੌਰ, ਰਜਵੰਤ, ਨਰਿੰਦਰ ਕੌਰ, ਵਰਿੰਦਰ ਕੌਰ, ਜਸਪਾਲ ਕੌਰ, ਗੁਰਸ਼ਰਨਜੀਤ ਕੌਰ, ਕੁਲਵਿੰਦਰ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ।
550ਵੇਂ ਪ੍ਰਕਾਸ਼ ਪੁਰਬ 'ਤੇ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ
NEXT STORY