ਬਟਾਲਾ (ਜ.ਬ., ਯੋਗੀ, ਅਸ਼ਵਨੀ) : ਬਟਾਲਾ ਦੇ ਕਾਂਗਰਸ ਪਾਰਟੀ ਦੇ ਐੱਮ.ਸੀ, ਸਰਪੰਚ ਅਤੇ ਪੰਚ ਅੱਜ ਵੱਡੀ ਗਿਣਤੀ ’ਚ ਇਕੱਠੇ ਹੋ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਕਾਦੀਆਂ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਕੀਤਾ ਜਾਵੇ। ਕਾਂਗਰਸ ਵਲੋਂ ਬਟਾਲਾ ਤੋਂ ਪਹਿਲਾ ਸਰਵੇ ਵੀ ਕਰਵਾਇਆ ਗਿਆ ਹੈ ਅਤੇ ਉਸ ਮੁਤਾਬਕ ਤ੍ਰਿਪਤ ਬਾਜਵਾ ਹੀ ਜਿੱਤਣ ਵਾਲੇ ਉਮੀਦਵਾਰ ਹਨ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਐੱਮ.ਸੀ. ਇਕ ਵਫਦ ’ਚ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਮਿਲਕੇ ਵੀ ਆਏ ਸਨ। ਇਸ ਸਬੰਧ ’ਚ ਉਨ੍ਹਾਂ ਨੇ ਪਹਿਲਾ ਵੀ ਇਹ ਆਵਾਜ਼ ਉਠਾਈ ਸੀ, ਜਿਸ ਦੇ ਬਾਵਜੂਦ ਬਾਜਵਾ ਨੂੰ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਰਵੀਨੰਦਨ ਸਿੰਘ ਬਾਜਵਾ ਨੂੰ ਫਤਿਹਗੜ੍ਹ ਚੂੜੀਆਂ ਅਤੇ ਤ੍ਰਿਪਤ ਬਾਜਵਾ ਨੂੰ ਬਟਾਲਾ ਦਾ ਉਮੀਦਵਾਰ ਬਣਾਇਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਇਸ ਮੌਕੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਆਪਣੀ ਪਾਰਟੀ ਹਾਈ ਕਮਾਂਡ ਨੂੰ ਤਿੱਖੇ ਸ਼ਬਦਾਂ ’ਚ ਕਿਹਾ ਕਿ ਪਾਰਟੀ ਨੂੰ ਜਿੱਤਣ ਵਾਲੇ ਉਮੀਦਵਾਰ ਮੈਦਾਨ ’ਚ ਉਤਾਰਨੇ ਚਾਹੀਦੇ ਹਨ। ਹਾਈਕਮਾਂਡ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ’ਚ ਦੋ ਟਿਕਟਾਂ ਮਿਲਣ ਤਾਂ ਉਹ ਜ਼ਰੂਰ ਬਟਾਲਾ ਤੋਂ ਚੋਣ ਲੜਨ ਲਈ ਤਿਆਰ ਹਨ। ਇਸ ਮੌਕੇ ਬਟਾਲਾ ਹਲਕੇ ਤੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚ, ਚੇਅਰਮੈਨ ਸੰਮਤੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਟਾਲਾ ਸ਼ਹਿਰ ਦੇ 32 ਕੌਂਸਲਰਾਂ ਸਮੇਤ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਦੀਨਾਨਗਰ ਦੇ 7 ਪਿੰਡਾਂ ਨੇ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ, ਜਾਣੋ ਕੀ ਹੈ ਮਾਮਲਾ
NEXT STORY