ਬਟਾਲਾ (ਜ.ਬ., ਯੋਗੀ, ਅਸ਼ਵਨੀ) - ਪੰਜਾਬ ਸਰਕਾਰ ਦੇ ਨਸ਼ਿਆਂ ਨੂੰ ਸੂਬੇ ’ਚੋਂ ਖ਼ਤਮ ਕਰਨ ਦੇ ਕੀਤੇ ਜਾ ਰਹੇ ਲੱਖਾਂ ਦਾਅਵਿਆਂ ਦੇ ਬਾਵਜੂਦ ਆਏ ਦਿਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਨਸ਼ਿਆਂ ਕਾਰਨ ਬੁੱਝਦਾ ਹੀ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਅੱਜ ਲਗਾਤਾਰ ਦੂਜੇ ਦਿਨ ਬਟਾਲਾ ਦੇ ਨੇੜਲੇ ਪਿੰਡ ਸ਼ੇਖੂਪੁਰ ਕਲਾਂ ਵਿਖੇ ਵੇਖਣ ਨੂੰ ਮਿਲੀ, ਜਦੋਂ ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ’ਤੇ ਉਸ ਦੇ ਪਰਿਵਾਰ ਦਾ ਹਾਲ ਰੋ-ਰੋ ਕੇ ਬੁਰਾ ਹੋ ਗਿਆ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਲਖਬੀਰ ਸਿੰਘ (26) ਸਾਲ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਦੀਨਾਨਗਰ ਦੇ ਨੌਜਵਾਨ ਦੀ ਫਰਾਂਸ ’ਚ ਸ਼ੱਕੀ ਹਾਲਾਤ ’ਚ ਮੌਤ, ਦਸੰਬਰ 'ਚ ਆਉਣਾ ਸੀ ਭਾਰਤ (ਤਸਵੀਰਾਂ)
ਇਸ ਸਬੰਧੀ ਪਿੰਡ ਸ਼ੇਖੂਪੁਰ ਦੇ ਸਰਪੰਚ ਜਸਬੀਰ ਸਿੰਘ ਨੇ ਦੱਸਿਆ ਕਿ ਮੇਰਾ 26 ਸਾਲਾ ਭਤੀਜਾ ਜਤਿੰਦਰ ਸਿੰਘ ਬੀਤੇ ਦਿਨ ਘਰੋਂ ਚਲਾ ਗਿਆ ਅਤੇ ਸਾਰਾ ਦਿਨ ਘਰ ਵਾਪਸ ਨਾ ਪਰਤਿਆ। ਭਾਲ ਕਰਨ ’ਤੇ ਦੇਰ ਸ਼ਾਮ ਨੌਜਵਾਨ ਪਿੰਡ ਮਰੜ ਨੇੜਿਓਂ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਇਸ ਦਾ ਪਤਾ ਲੱਗਣ ’ਤੇ ਅਸੀਂ ਮੌਕੇ ’ਤੇ ਪਹੁੰਚ ਕੇ ਭਤੀਜੇ ਜਤਿੰਦਰ ਸਿੰਘ ਨੂੰ ਘਰ ਲਿਆਂਦਾ ਪਰ ਘਰ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ। ਸਰਪੰਚ ਜਸਬੀਰ ਸਿੰਘ ਨੇ ਦੱਸਿਆ ਕਿ ਉਸਦਾ ਭਤੀਜਾ ਨਸ਼ਾ ਕਰਨ ਦਾ ਆਦੀ ਸੀ ਅਤੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਉਸ ਦੀ ਮੌਤ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਾਡੇ ਏਰੀਏ ਵਿੱਚ ਵਿਕਦੇ ਨਸ਼ਿਆਂ ’ਤੇ ਰੋਕ ਲਗਾਈ ਜਾਵੇ ਤਾਂ ਜੋ ਕਿਸੇ ਵੀ ਘਰ ਦਾ ਚਿਰਾਗ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਕੇ ਨਾ ਬੁੱਝੇ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਇਥੇ ਇਹ ਵੀ ਦੱਸਦੇ ਜਾਈਏ ਕਿ ਬੀਤੇ ਦੋ ਰੋਜ਼ ਪਹਿਲਾਂ ਵੀ ਬਟਾਲਾ ਨੇੜਲੇ ਪਿੰਡ ਸੋਹਲ ਨੇੜੇ ਧਾਰੀਵਾਲ ਦੇ ਰਹਿਣ ਵਾਲੇ ਇਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਅੱਜ ਇਕ ਹੋਰ ਨੌਜਵਾਨ ਨਸ਼ੇ ਦੀ ਭੇਟ ਚੜ੍ਹਨ ਨਾਲ ਪੰਜਾਬ ਸਰਕਾਰ ਦੇ ਨਸ਼ਿਆਂ ਨੂੰ ਸੂਬੇ ਵਿਚੋਂ ਖ਼ਤਮ ਕਰਨ ਦੇ ਦਾਅਵਿਆਂ ’ਤੇ ਵੱਡਾ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਚੰਨੀ ਸਰਕਾਰ ਨਸ਼ੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਬੰਦ ਕਰਦੀ ਹੈ ਕਿ ਜਾਂ ਫਿਰ ਇਹ ਸਿਲਸਿਲਾ ਇੰਝ ਹੀ ਜਾਰੀ ਰਹਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਆਰਥਿਕ ਮੰਦਹਾਲੀ ਨੇ ਲਈ ਇਕ ਹੋਰ ਕਿਸਾਨ ਦੀ ਜਾਨ , 23 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
NEXT STORY