ਬਟਾਲਾ (ਮਠਾਰੂ) : ਬਟਾਲਾ ਦੇ ਸਾਹਬਪੁਰਾ ਨਜ਼ਦੀਕ ਇਕ ਫੈਕਟਰੀ 'ਚ ਕੰਮ ਕਰਦੇ ਮਜ਼ਦੂਰ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਪ੍ਰੇਮੀ ਦੀ ਹਰਕਤ ਤੋਂ ਤੰਗ ਆ ਕੇ ਪ੍ਰੇਮਿਕਾ ਨੇ ਨਿਗਲਿਆ ਜ਼ਹਿਰ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੀਤੇ ਵੱਡੇ ਖੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਸੁੱਚਾ ਸਿੰਘ (40) ਪੁੱਤਰ ਪਿਆਰਾ ਸਿੰਘ ਵਾਸੀ ਰਿਆਲੀ ਕਲਾਂ, ਜੋ ਕਿ ਇਕ ਫਾਊਂਡਰੀ 'ਚ ਮੋਲਡਰ ਵਜੋਂ ਕੰਮ ਕਰਦਾ ਸੀ, ਅੱਜ ਕੰਮ ਕਰਦੇ ਸਮੇਂ ਬੇਹੋਸ਼ ਹੋ ਕੇ ਡਿੱਗ ਗਿਆ। ਫੈਕਟਰੀ ਮਾਲਕਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਫੈਕਟਰੀ ਮਾਲਕਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲਗਾਤਾਰ ਘੱਟਦੀ ਜਾ ਰਹੀ ਹੈ ਸੰਗਤਾਂ ਦੀ ਗਿਣਤੀ
ਲੁਧਿਆਣਾ : ਗੈਸ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ, ਕੰਬਿਆ ਪੂਰਾ ਮੁਹੱਲਾ
NEXT STORY