ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਪੁਲਸ ਨੇ ਬੈਂਕ ਲੁੱਟ ਵਾਲੇ ਗੈਂਗ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀ ਵੱਖ-ਵੱਖ ਪੰਜ ਬੈਂਕਾਂ 'ਚੋਂ ਵਾਰਦਾਤ ਨੂੰ ਅੰਜ਼ਾਮ ਦੇ ਚੁੱਕੇ ਹਨ। ਪੁਲਸ ਨੇ ਉਕਤ ਦੋਸ਼ੀਆਂ ਕੋਲੋਂ 2 ਲੱਖ 36 ਹਜ਼ਾਰ ਦੇ ਕਰੀਬ ਨਗਦੀ, ਦੋ ਗੱਡੀਆਂ, 2 ਪਿਸਤੌਲ 32 ਬੋਰ 4 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਗੈਂਗ ਦੇ ਬਾਕੀ ਮੈਂਬਰਾਂ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੈਟਰੋਲ ਪੰਪ ਦਾ ਤੇਲ ਖਤਮ ਹੋਣ ਨਾਲ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ
NEXT STORY