ਬਟਾਲਾ (ਬੇਰੀ) - ਇਕ ਪਾਸੇ ਜਿਥੇ ਕੋਰੋਨਾ ਕਾਲ ਦੌਰਾਨ ਫੈਕਟਰੀ ਮਾਲਕਾਂ ਤੇ ਮਜਦੂਰਾਂ ਦਾ ਕੰਮ ਬੰਦ ਹੋਣ ਕਾਰਨ ਹਾਲਾਤ ਮੁਸ਼ਕਲ ਵਾਲੇ ਬਣੇ ਹੋਏ ਹਨ, ਉੱਥੇ ਹੀ ਕਿਸਾਨਾਂ ਵਲੋਂ ਨਾੜ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਹੀ ਨਾੜ ਅੱਜ ਇਕ ਫੈਕਟਰੀ ’ਚ ਅੱਗ ਦਾ ਕਾਰਨ ਉਦੋਂ ਬਣ ਗਈ, ਜਦੋਂ ਬਟਾਲਾ ਦੇ ਨਜ਼ਦੀਕੀ ਪਿੰਡ ਸੈਦ ਮੁਬਾਰਕ ਵਿਖੇ ਜੇ.ਐੱਮ ਪਲਾਈਵੁੱਡ ਪ੍ਰਾਈਵੇਟ ਲਿਮਟਿਡ ਫੈਕਟਰੀ ’ਚ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਨਰਿੰਦਰ ਕੁਮਾਰ ਮਲਹੋਤਰਾ ਪੁੱਤਰ ਸ਼ਰਨਦੇਵ ਮਲਹੋਤਰਾ ਵਾਸੀ ਗੁਰੂ ਤੇਗ ਬਹਾਦਰ ਕਾਲੌਨੀ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 2 ਵਜੇ ਫੈਕਟਰੀ ਦੇ ਸਕਿਊਰਿਟੀ ਗਾਰਡ ਦਾ ਫੋਨ ਆਇਆ ਕਿ ਉਨ੍ਹਾਂ ਦੀ ਫੈਕਟਰੀ ’ਚ ਅੱਗ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਜਦੋ ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਦੇ ਨਾਲ ਲੱਗਦੇ ਖੇਤ ’ਚ ਕਿਸੇ ਕਿਸਾਨ ਵਲੋਂ ਨਾੜ ਨੂੰ ਅੱਗ ਲਗਾਈ ਗਈ ਸੀ, ਜਿਸ ਨਾਲ ਇਹ ਅੱਗ ਫੈਲਦੀ ਹੋਈ ਉਨ੍ਹਾਂ ਦੀ ਫੈਕਟਰੀ ਦੀਆਂ ਲਕੜਾਂ ਨੂੰ ਜਾ ਲੱਗੀ, ਜਿਸ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਨਾਲ ਉਨ੍ਹਾਂ ਦਾ ਕਰੀਬ 60 ਤੋਂ 70 ਲੱਖ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਾੜ ਨੂੰ ਅੱਗੇ ਲਗਾਉਣ ਵਾਲੇ ਕਿਸਾਨ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜਾ ਦਿਵਾਇਆ ਜਾਵੇ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਡੀ.ਐੱਮ ਬਟਾਲਾ ਬਲਵਿੰਦਰ ਸਿੰਘ, ਡੀ.ਐੱਸ.ਪੀ ਸਿਟੀ ਪਰਵਿੰਦਰ ਕੌਰ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਇਸ ਮੌਕੇ ਐੱਸ.ਡੀ.ਐੱਮ ਬਲਵਿੰਦਰ ਸਿੰਘ ਨੇ ਕਿਹਾ ਕਿ ਮਾਮਲਾ ਦੀ ਜਾਂਚ ਚੱਲ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ
ਇਸ ਮੌਕੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ, ਰਮੇਸ਼ ਵਰਮਾ, ਅਸ਼ਵਨੀ ਮਲਹੋਤਰਾ, ਨਰੇਸ਼ ਮਹਾਜਨ, ਜੇ.ਕੇ ਰਿਸ਼ੀ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋਇਆ ਅਗਨ ਭੇਂਟ
ਜਲੰਧਰ ’ਚ ਚਿੱਟੇ ਦਿਨੀਂ ਛਾਇਆ ਹਨੇਰਾ,ਮੀਂਹ ਨੇ ਖੁਸ਼ਗਵਾਰ ਕੀਤਾ ਮੌਸਮ
NEXT STORY