ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਬੀਤੀ ਦੇਰ ਸ਼ਾਮ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਯੋਗੇਸ਼ ਜੈਨ ਪੁੱਤਰ ਕੀਮਤੀ ਸਾਗਰ ਜੈਨ ਵਾਸੀ ਡੋਲਾ ਨੰਗਲ ਬਟਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅਨੋਖੀ ਠੱਗੀ! ਵਿਆਹ ਤੋਂ 2 ਦਿਨ ਬਾਅਦ ਲਾੜੀ ਸ਼ੁਰੂ ਕਰਦੀ ਸੀ ਅਸਲ ਖੇਡ, ਹੈਰਾਨ ਕਰ ਦੇਵੇਗਾ ਗਿਰੋਹ ਦਾ ਕਾਰਨਾਮਾ
ਇਸ ਘਟਨਾ ਦੇ ਸਬੰਧੀ ਜਾਣਕਾਰੀ ਦਿੰਦਿਆਂ ਊਧਨਵਾਲ ਦੇ ਚੌਂਕੀ ਇੰਚਾਰਜ ਐੱਸ.ਆਈ. ਬਲਵਿੰਦਰ ਸਿੰਘ, ਬਲਬੀਰ ਸਿੰਘ ਤੇ ਸੁਦੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਯੋਗੇਸ਼ ਜੈਨ ਬੱਸ ਸਟੈਂਡ ਦੇ ਨਜ਼ਦੀਕ ਵੇਰਕਾ ਬੂਥ ’ਤੇ ਦੁੱਧ ਦਾ ਕਾਰੋਬਾਰ ਕਰਦਾ ਸੀ। ਮ੍ਰਿਤਕ ਦੀ ਮਾਤਾ ਬੀਮਾਰ ਸੀ ਅਤੇ ਹੁਸ਼ਿਆਰਪੁਰ ਦੇ ਇਕ ਹਸਪਤਾਲ ’ਚ ਦਾਖਲ ਸੀ। ਬੀਤੇ ਕੱਲ ਉਹ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਆਪਣੀ ਮਾਤਾ ਦਾ ਪਤਾ ਲੈ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ। ਜਦੋ ਉਹ ਪਿੰਡ ਹਰਪੁਰਾ ਕੋਲ ਪੁੱਜਾ ਤਾਂ ਇਕ ਤੇਜ ਰਫ਼ਤਾਰ ਇਨੋਵਾ ਗੱਡੀ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਯੋਗੇਸ਼ ਦੀ ਮੌਕੇ ’ਤੇ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ
ਦੂਜੇ ਪਾਸੇ ਸਕੂਟਰੀ ਨੂੰ ਟੱਕਰ ਮਾਰ ਕੇ ਤੇਜ਼ ਰਫ਼ਤਾਰ ਇਨੋਵਾ ਗੱਡੀ ’ਚ ਸਵਾਰ ਵਿਅਕਤੀ ਮੌਕੇ ’ਤੇ ਫਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ. ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਡਰਾਇਵਰ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਸੈਰ ’ਤੇ ਗਏ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਤਾਰਿਆ ਮੌਤ ਦੇ ਘਾਟ
ਕੋਰੋਨਾ ਸਬੰਧੀ ਜਲੰਧਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ, ਦਿਵਿਆਂਗ ਲਾਭਪਾਤਰੀਆਂ ਦਾ ਉਨ੍ਹਾਂ ਦੀਆਂ ਬਰੂਹਾਂ 'ਤੇ ਹੋਵੇਗਾ ਟੀਕਾਕਰਨ
NEXT STORY