ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਡੀ.ਐੱਸ.ਪੀ. ਨੇ ਦੱਸਿਆ ਕਿ 18 ਸਤੰਬਰ ਦੀ ਰਾਤ ਇਕ ਦੁਕਾਨਦਾਰ ਜਦੋਂ ਘਰ ਜਾ ਰਿਹਾ ਸੀ ਤਾਂ ਰਾਸਤੇ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰਕੇ ਐਕਟੀਵਾ ਅਤੇ 2 ਲੱਖ 70 ਹਜ਼ਾਰ ਖੋਹ ਕੇ ਫਰਾਰ ਹੋ ਗਏ ਸਨ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਇਕ ਦੋਸ਼ੀ ਅਜੇ ਫਰਾਰ ਹੈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਹੀ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ 5 ਚੋਰੀ ਦੇ ਮੋਟਰਸਾਈਕਲ ਅਤੇ 50 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਹਤ ਬੀਮਾ ਯੋਜਨਾ : 44 ਦਿਨਾਂ 'ਚ 818 ਮਰੀਜ਼ਾਂ ਨੇ ਕਰਾਇਆ ਇਲਾਜ
NEXT STORY