ਬਟਾਲਾ (ਸਾਹਿਲ) - ਤਹਿਸੀਲ ਕੰਪਲੈਕਸ ਬਟਾਲਾ ਦੀਆਂ ਕੰਧਾਂ ’ਤੇ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦੇ ਪੋਸਟਰ ਲੱਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਧਾਂ ’ਤੇ ਲੱਗੇ ਖਾਲਿਸਤਾਨ ਦੇ ਪੋਸਟਰਾਂ ਨੇ ਲੋਕਾਂ ’ਚ ਡਰ ਦਾ ਮਾਹੌਲ ਬਣਾ ਦਿੱਤਾ ਹੈ। ਦੱਸ ਦੇਈਏ ਕਿ ਉਕਤ ਪੋਸਟਰਾਂ ’ਤੇ ਦੇਸ਼ ਖਾਲਿਸਤਾਨ ਅਤੇ ਦੇਸ਼ ਪੰਜਾਬ ਖਾਲਿਸਤਾਨ ਲਿਖਿਆ ਹੋਣ ਦੇ ਨਾਲ-ਨਾਲ ਉਰਦੂ ਭਾਸ਼ਾ ’ਚ ਕਈ ਲਾਈਨਾਂ ਵੀ ਲਿਖੀਆਂ ਹੋਈਆ ਸਨ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : 2 ਮਹੀਨਿਆਂ ਦੀ ਬੱਚੀ ਨੂੰ ਦੋ ਲੱਖ ’ਚ ਵੇਚ ਰਹੇ ਸੀ ਮਾਂ-ਬਾਪ, ਦਲਾਲਾਂ ਸਣੇ ਕਾਬੂ
ਦੂਜੇ ਪਾਸੇ ਵੱਖ-ਵੱਖ ਥਾਵਾਂ ’ਤੇ ਅਜਿਹੇ ਪੋਸਟਰ ਲੱਗਣ ਨਾਲ ਲੋਕਾਂ ’ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦੀ ਆੜ ’ਚ ਕੁਝ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਖ਼ਰਾਬ ਕਰਨ ’ਚ ਕੋਈ ਕਸਰ ਨਹੀਂ ਛੱਡ ਰਹੇ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਪੋਸਟਰਾਂ ’ਤੇ ਟੈਲੀਫੋਨ ਨੰਬਰ ਤੱਕ ਲਿਖੇ ਗਏ ਹਨ। ਹੁਣ ਦੇਖਣਾ ਇਹ ਹੈ ਕਿ ਸਹੀ ਮਾਇਨੇ ’ਚ ਇਹ ਨੰਬਰ ਪੋਸਟਰ ਲਾਉਣ ਵਾਲੇ ਦਾ ਹੈ ਜਾਂ ਸ਼ਰਾਰਤ ਕਰਦੇ ਹੋਏ ਵੈਸੇ ਹੀ ਕਿਸੇ ਦਾ ਨੰਬਰ ਲਿਖ ਦਿੱਤਾ ਗਿਆ ਹੈ। ਅਜਿਹਾਂ ਕਰਨ ਵਾਲਿਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਵੱਲੋਂ ਡੂੰਆਈ ਨਾਲ ਜਾਂਚ ਕਰ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼
ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ, ਬਜਟ ਇਜਲਾਸ ਬਾਰੇ ਹੋਵੇਗੀ ਵਿਚਾਰ-ਚਰਚਾ
NEXT STORY