ਬਟਾਲਾ (ਗੁਰਪ੍ਰੀਤ) - ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ’ਚ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੱਲ਼ੇ ਦੇ ਇਕ ਘਰ ’ਚ ਲੱਗੀ ਅੱਗ ਕਾਰਨ ਪੂਰੇ ਇਲਾਕੇ ’ਚ ਸਨਸਨੀ ਫੇਲ ਗਈ। ਸਥਾਨਿਕ ਲੋਕਾਂ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਤ ਨਾਲ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਘਰ ’ਚ ਬਣੇ ਛੋਟੇ ਮੰਦਰ ’ਚ ਜਗਾਈ ਜੋਤ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)
ਇਸ ਘਟਨਾ ਦੇ ਸਬੰਧ ’ਚ ਬਟਾਲਾ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਘਰੋਂ ਕੰਮ ’ਤੇ ਚਲਾ ਗਿਆ। ਉਸਦੀ ਪਤਨੀ ਬੱਚਿਆਂ ਨੂੰ ਸਕੂਲ ਛੱਡਣ ਲਈ ਘਰ ਨੂੰ ਤਾਲਾ ਲੱਗਾ ਕੇ ਗਈ ਹੋਈ ਸੀ। ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਘਰ ਅੱਗ ਲੱਗ ਗਈ ਹੈ। ਜਦ ਉਹ ਘਰ ਪੁੱਜੇ ਤਾਂ ਅੱਗ ਚਾਰੇ ਪਾਸੇ ਫੇਲ ਚੁੱਕੀ ਸੀ ਅਤੇ ਸਾਰਾ ਸਾਮਾਨ ਸੜ ਚੁੱਕਾ ਸੀ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਪੀੜਤ ਨੇ ਦੱਸਿਆ ਕਿ ਉਸਦੀ ਸਾਰੀ ਜਮਾਂ ਪੂੰਜੀ ਅਤੇ ਘਰ ਦਾ ਕੀਮਤੀ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ। ਸੂਚਨਾ ਮਿਲਣ ’ਤੇ ਪੁੱਜੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆਗੂ ’ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਕਮਰੇ ’ਚ ਜਗਾਈ ਜੋਤ ਕਾਰਨ ਘਰ ਨੂੰ ਅੱਗ ਲੱਗ ਗਈ। ਇਸ ਘਟਨਾ ਦੇ ਸਮੇਂ ਘਰ ’ਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਨਹੀਂ ਹੋਇਆ।
ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
ਵਿਆਹੁਤਾ ਕੋਲੋਂ ਦਾਜ 'ਚ ਕਾਰ ਮੰਗਣ ਦੇ ਦੋਸ਼ 'ਚ ਸਹੁਰੇ ਪਰਿਵਾਰ ਦੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY