ਬਟਾਲਾ (ਸੈਂਡੀ) : ਬਟਾਲਾ ਵਿਖੇ ਇਕ ਕਲੋਨੀ 'ਚ ਕੰਮ ਕਰਦੇ ਸਮੇਂ ਇਕ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਬਿਕਰਮਜੀਤ ਸਿੰਘ (35) ਪੁੱਤਰ ਅਵਤਾਰ ਸਿੰਘ ਵਾਸੀ ਬਾਲੇਵਾਲ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ ਅਤੇ ਬੁੱਧਵਾਰ ਰਾਮ ਤਲਾਈ ਮੰਦਰ ਬਟਾਲਾ ਦੇ ਨਜ਼ਦੀਕ ਕਿਸੇ ਦੇ ਘਰ ਬਿਜਲੀ ਠੀਕ ਕਰ ਰਿਹਾ ਸੀ। ਇਸੇ ਦੌਰਾਨ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ ਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਏ.ਐੱਸ.ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਹੁਣ ਕੈਪਟਨ ਲੈਣਗੇ 'ਫੇਸਬੁੱਕ' ਤੇ 'ਗੂਗਲ' ਦੀ ਮਦਦ
NEXT STORY