ਬਟਾਲਾ (ਜ.ਬ., ਯੋਗੀ, ਅਸ਼ਵਨੀ) - ਪਿੰਡ ਨੰਗਲ ਝੌਰ ਵਿਖੇ ਜ਼ਹਿਰੀਲੀ ਚੀਜ਼ ਖਾਣ ਨਾਲ ਵਿਆਹੁਤਾ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ ਪੰਜਾਬ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਮਨਜੀਤ ਦੀ ਮਾਤਾ ਜਸਬੀਰ ਕੌਰ ਪਤਨੀ ਮੰਗਲ ਸਿੰਘ ਵਾਸੀ ਬੱਲ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਕਿ ਮੇਰੀ ਧੀ ਦਾ ਵਿਆਹ ਕਰੀਬ 15 ਸਾਲ ਪਹਿਲਾਂ ਜਸਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਨੰਗਲ ਝੌਰ ਨਾਲ ਹੋਇਆ ਸੀ। ਉਸ ਦੇ ਦੋ ਬੱਚੇ ਹਨ।
ਜਸਬੀਰ ਕੌਰ ਨੇ ਬਿਆਨਾਂ ਵਿਚ ਅੱਗੇ ਲਿਖਵਾਇਆ ਕਿ ਮਨਜੀਤ ਕੌਰ ਬੀਮਾਰ ਰਹਿੰਦੀ ਸੀ ਅਤੇ ਇਸ ਦੀ ਦਵਾਈ ਚਲਦੀ ਸੀ। ਦਵਾਈ ਦੇ ਭੁਲੇਖੇ ਉਸ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕਾ ਮਨਜੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਮ੍ਰਿਤਕਾ ਦੀ ਮਾਤਾ ਜਸਬੀਰ ਕੌਰ ਦੇ ਬਿਆਨਾਂ ’ਤੇ 174 ਸੀਆਰ.ਪੀ.ਸੀ ਦੀ ਕਾਰਵਾਈ ਕਰ ਦਿੱਤੀ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਨਾਲ ਵਾਪਰਿਆ ਭਾਣਾ
NEXT STORY