ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਪਿੰਡ ਮੱਲਿਆਂਵਾਲ ਵਿੱਚ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਿਰ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ 5 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਨਾਲ ਘਰ ਵਿਚ ਚੀਕ-ਚਿਹਾੜਾ ਮਚ ਗਿਆ।
ਇਹ ਵੀ ਪੜ੍ਹੋ : 8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਉਨ੍ਹਾਂ ਦੀ ਤਕਰਾਰ ਹੋ ਗਈ ਅਤੇ ਉਨ੍ਹਾਂ ਨੇ ਫਲਜੀਤ 'ਤੇ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਿੱਚ ਚੱਲ ਰਹੇ ਸ਼ਰੀਕੇ ਦੇ ਵਿਵਾਦ ਨੂੰ ਤਣਾਅ ਚੱਲ ਰਿਹਾ ਸੀ। ਸ਼ਰੀਕੇ ਵਿੱਚ ਪਹਿਲਾਂ ਤੋਂ ਇੱਕ ਕੰਬਾਈਨ ਸੀ, ਜਦਕਿ ਫਲਜੀਤ ਸਿੰਘ ਉਰਫ਼ ਲਾਲੀ ਨੇ ਵੀ ਕੰਬਾਈਨ ਖਰੀਦ ਲਈ ਸੀ। ਚਾਚੇ ਮੁਤਾਬਕ ਇਸ ਤੋਂ ਬਾਅਦ ਫਲਜੀਤ ਸਿੰਘ ਦਾ ਕੰਬਾਈਨ ਦਾ ਕੰਮ ਚੱਲ ਪਿਆ, ਜਦਕਿ ਦੂਜੇ ਪੱਖ ਦਾ ਕੰਮ ਪ੍ਰਭਾਵਿਤ ਹੋਇਆ ਅਤੇ ਇਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ ਅਤੇ ਹੁਣ ਇਸ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ।
ਇਹ ਵੀ ਪੜ੍ਹੋ : ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
ਦੂਜੇ ਪਾਸੇ ਇਸ ਸਬੰਧੀ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਮੱਲਿਆਂਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਗੋਲੀਕਾਂਡ ਦੇ ਅਸਲ ਕਾਰਨਾਂ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ ਅਮਲੇ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
NEXT STORY