ਬਟਾਲਾ (ਮਠਾਰੂ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਲਾਲਚੀ ਏਜੰਟਾਂ ਦੇ ਕਥਿਤ ਧੋਖੇ ਦਾ ਸ਼ਿਕਾਰ ਹੋਏ 4 ਨੌਜਵਾਨਾਂ ਨੂੰ ਦੁਬਈ ’ਚੋਂ ਛੁਡਾ ਕੇ ਸੁਰੱਖਿਅਤ ਆਪਣੇ ਘਰ ਪਰਿਵਾਰਾਂ ’ਚ ਭੇਜਿਆ ਗਿਆ ਹੈ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਇਸ ਸਬੰਧੀ ਡਾ. ਓਬਰਾਏ ਨੇ ਦੱਸਿਆ ਕਿ ਗੁਰਦਾਸਪੁਰ ਦੇ ਬਟਾਲਾ ਨੇੜੇ ਪਿੰਡ ਸ਼ੰਕਰਪੁਰਾ ਦੇ ਰਹਿਣ ਵਾਲੇ 4 ਨੌਜਵਾਨ ਬਲਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਅਵਤਾਰ ਸਿੰਘ ਪੁੱਤਰ ਸੁਲੱਖਣ ਸਿੰਘ, ਜੋਬਨਜੀਤ ਸਿੰਘ ਪੁੱਤਰ ਭਗਵਾਨ ਸਿੰਘ ਢਾਈ ਮਹੀਨੇ ਪਹਿਲਾ ਦੁਬਾਈ ’ਚ ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ’ਚ ਗਏ ਹਨ ਪਰ ਏਜੰਟ ਕਾਰਨ ਇਹ ਨੌਜਵਾਨ ਉੱਥੇ ਫਸ ਗਏ। ਉਨ੍ਹਾਂ ਦੱਸਿਆਂ ਕਿ ਇਨ੍ਹਾਂ 4 ਨੌਜਵਾਨਾਂ ਕੋਲ ਨਾ ਤਾਂ ਖਾਣ ਵਾਸਤੇ ਅਤੇ ਨਾ ਹੀ ਰਹਿਣ ਵਾਸਤੇ ਕੋਈ ਪ੍ਰਬੰਧ ਸੀ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਡਾ. ਓਬਰਾਏ ਨੇ ਦੱਸਿਆ ਕਿ ਜਦ ਇਹ ਮਾਮਲਾ ਸਰਬੱਤ ਦਾ ਭੱਲਾ ਚੈਰੀਟੇਬਲ ਟਰਸੱਟ ਦੇ ਧਿਆਨ ’ਚ ਆਇਆ ਤਾਂ ਉਨ੍ਹਾਂ ਤੁਰੰਤ ਹਰਕਤ ’ਚ ਆਉਂਦਿਆਂ ਇਨ੍ਹਾਂ ਨੌਜਵਾਨਾਂ ਦੀ ਸਾਂਭ-ਸੰਭਾਲ ਕੀਤੀ ਗਈ। ਓਵਰ ਸਟੇਅ ਦੇ ਜੁਰਮਾਨੇ ਤੋਂ ਇਲਾਵਾ ਸਾਰਾ ਖਰਚਾ ਕਰਦਿਆਂ ਮੈਡੀਕਲ ਕਰਵਾਉਣ ਉਪਰੰਤ ਵਿਸ਼ੇਸ਼ ਉਡਾਣ ਰਾਹੀ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਤੋਂ ਅਮ੍ਰਿੰਤਸਰ ਹਵਾਈ ਅੱਡੇ ’ਤੇ ਭੇਜਿਆ ਗਿਆ। ਨੌਜਵਾਨਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਇਹ 4 ਨੌਜਵਾਨ ਇੱਕੋ ਹੀ ਪਿੰਡ ਦੇ ਸਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਸਿੱਖ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁੱਚਾ ਸਿੰਘ ਲੰਗਾਹ ਰੋਜ਼ ਹੋ ਰਹੇ ਹਨ ਨਤਮਸਤਕ
NEXT STORY