ਬਟਾਲਾ : ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਦੇ ਲਈ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਉਲ ਅੱਜ ਸਿਵਲ ਹਸਪਤਾਲ ਬਟਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਵੇਤ ਮਲਿਕ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਜ਼ਖਮੀਆਂ ਨਾਲ ਮੁਲਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ।
ਹਾਦਸੇ ਤੋਂ ਬਾਅਦ ਸੰਨੀ ਦਿਓਲ ਨੇ ਟਵੀਟ ਕਰਕੇ ਘਟਨਾ 'ਤੇ ਅਫਸੋਸ ਜਤਾਇਆ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਬਟਾਲਾ ਵਿੱਚ ਪਟਾਕਾ ਫੈਕਟਰੀ 'ਚ ਲੱਗੀ ਅੱਗ ਨਾਲ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਲਿਖਿਆ ਕਿ ਉਨ੍ਹਾਂ ਜ਼ਿਲ੍ਹਾ ਅਫ਼ਸਰ ਨਾਲ ਗੱਲ ਕੀਤੀ ਹੈ, ਪ੍ਰਸ਼ਾਸਨ ਤੇ ਐੱਨ.ਡੀ.ਆਰ.ਐੱਫ. ਟੀਮਾਂ ਮੌਕੇ 'ਤੇ ਬਚਾਅ ਕਾਰਜ ਕਰ ਰਹੀਆਂ ਹਨ।
ਦੱਸ ਦਈਏ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਬਨਾਉਣ ਵਾਲੀ ਫੈਕਟਰੀ ਵਿਚ ਬੁੱਧਵਾਰ ਦੁਪਹਿਰ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।
ਮੋਗਾ: ਪ੍ਰਾਇਮਰੀ ਸਕੂਲ ਦੇ ਬੱਚੇ ਧਰਮਸ਼ਾਲਾ 'ਚ ਪੜ੍ਹਨ ਨੂੰ ਮਜ਼ਬੂਰ
NEXT STORY