ਬਟਾਲਾ (ਮਠਾਰੂ) - ਬੀਤੇ ਦਿਨੀਂ ਬਟਾਲਾ ਨਜ਼ਦੀਕ ਇੱਕ ਨਿੱਜੀ ਸਕੂਲ ਦੀ ਬੱਸ ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੀ ਲਪੇਟ ਵਿਚ ਆ ਗਈ ਸੀ, ਜਿਸ ਕਾਰਨ ਬੱਸ ’ਚ ਸਵਾਰ ਬੱਚੇ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਬੱਚਿਆਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਆਦਿ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਪਹੁੰਚੇ।
ਪੜ੍ਹੋ ਇਹ ਵੀ ਖ਼ਬਰ: ਮਸਕਟ ਗਈ ਤਰਨਤਾਰਨ ਦੀ ਕੁੜੀ ਨੇ ਵੀਡੀਓ ਰਾਹੀਂ ਰੋ-ਰੋ ਦੱਸੀ ਹੱਡਬੀਤੀ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਇਸ ਮੌਕੇ ਕਾਂਗਰਸ ਦੇ ਇਨ੍ਹਾਂ ਸੀਨੀਅਰ ਨੇਤਾਵਾਂ ਵੱਲੋਂ ਜਿੱਥੇ ਬੱਚਿਆਂ ਦਾ ਹਾਲ ਚਾਲ ਪੁੱਛਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਹੌਂਸਲਾ ਅਫ਼ਜਾਈ ਕੀਤੀ ਗਈ, ਉਥੇ ਬੱਚਿਆਂ ਦੇ ਛੇਤੀ ਸਿਹਤਯਾਬ ਹੋਣ ਲਈ ਪਰਮਾਤਮਾ ਦੇ ਚਰਨਾਂ ’ਚ ਅਰਦਾਸ ਵੀ ਕੀਤੀ। ਇਸ ਦੌਰਾਨ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਹਰ ਸਾਲ ਇਸ ਅੱਗ ਦੇ ਨਾਲ ਭਿਆਨਕ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਨੂੰ ਇਸ ਸਬੰਧੀ ਸਖ਼ਤ ਐਕਸ਼ਨ ਲੈਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਹਰ ਦੁੱਖ-ਸੁੱਖ ਦੇ ਵਿਚ ਕਾਂਗਰਸ ਪਾਰਟੀ ਪੂਰੀ ਤਰਾਂ ਭਾਈਵਾਲ ਹੈ, ਜਦਕਿ ਹਰ ਵਰਗ ਦੇ ਲੋਕਾਂ ਨਾਲ ਪਾਰਟੀ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਸੰਜੀਵ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ ਸ਼ਾਨਾ, ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਚੰਦਰ ਮੋਹਨ ਵਿਜ਼ ਆਦਿ ਆਗੂ ਹਾਜ਼ਰ ਸਨ।
ਮੋਗਾ ਵਿਖੇ ਡਰਾਈਵਰ ਨੂੰ ਝੱਪਕੀ ਆਉਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, ਕਈ ਜ਼ਖ਼ਮੀ
NEXT STORY