ਗੁਰਦਾਸਪੁਰ (ਗੁਰਪ੍ਰੀਤ) - ਬੀਤੇ ਦਿਨ ਬਟਾਲਾ ਦੇ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਐੱਮ.ਸੀ. ਵਲੋਂ ਵੱਡਾ ਇਕੱਠ ਕਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਬਟਾਲਾ ਤੋਂ ਉਮੀਦਵਾਰ ਐਲਾਨ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੌਰਾਨ ਖੁਦ ਤ੍ਰਿਪਤ ਬਾਜਵਾ ਨੇ ਵੀ ਪਾਰਟੀ ਹਾਈਕਮਾਂਡ ਨੂੰ ਉਨ੍ਹਾਂ ਦੇ ਪਰਿਵਾਰ ’ਚੋਂ ਦੋ ਟਿਕਟਾਂ ਦੇਣ ਦੀ ਆਵਾਜ਼ ਉਠਾਈ ਸੀ। ਇਸ ਤੋਂ ਬਾਅਦ ਅੱਜ ਸਾਬਕਾ ਐੱਮ.ਐੱਲ.ਏ. ਅਸ਼ਵਨੀ ਸੇਖੜੀ ਵਲੋਂ ਦਾਅਵਾ ਕੀਤਾ ਗਿਆ ਕਿ ਉਹ ਬਟਾਲਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਜੋਂ ਚੋਣ ਲੜਦੇ ਰਹੇ ਹਨ। ਭਾਵੇ ਉਹ ਪਿਛਲੀ ਵਾਰ ਹਾਰ ਗਏ ਸਨ ਪਰ ਇਸ ਵਾਰ ਵੀ ਬਟਾਲਾ ਤੋਂ ਉਮੀਦਵਾਰ ਉਹੀ ਹੋਣਗੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਬਟਾਲਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸੇਖੜੀ ਨੇ ਕਿਹਾ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸ਼ੁਰੂ ਤੋਂ ਫਤਿਹਗੜ੍ਹ ਚੂੜੀਆਂ ਹਲਕੇ ਤੋਂ ਚੋਣ ਲੜਦੇ ਰਹੇ ਹਨ। ਉਥੋਂ ਜਿੱਤ ਕੇ ਉਹ ਮੰਤਰੀ ਵੀ ਬਣੇ। ਹੁਣ ਵੀ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਉਥੋਂ ਐਲਾਨਿਆ ਹੈ। ਤ੍ਰਿਪਤ ਬਾਜਵਾ ਮੋਰਚਾ ਛੱਡ ਪਿੱਛੇ ਨਾ ਭੱਜਣ। ਅਸ਼ਵਨੀ ਸੇਖੜੀ ਨੇ ਕਿਹਾ ਕਿ ਭਾਵੇ ਉਹ ਪਿਛਲੀ ਵਾਰ ਬਟਾਲਾ ਤੋਂ ਚੋਣ ਹਾਰ ਗਏ ਸਨ ਪਰ ਉਹ ਅਤੇ ਉਨ੍ਹਾਂ ਦਾ ਪਰਿਵਾਰ ਪਿਛਲ ਕਈ ਸਾਲਾਂ ਤੋਂ ਬਟਾਲਾ ’ਚ ਕਾਂਗਰਸ ਦੇ ਝੰਡੇ ਥੱਲੇ ਕੰਮ ਕਰਦਾ ਆ ਰਿਹਾ ਹੈ। ਇਸ ਵਾਰ ਵੀ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਉਹ ਹੋਣਗੇ ਅਤੇ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੀ ਉਨ੍ਹਾਂ ਨੂੰ ਟਿਕਟ ਦੇਣ ਦਾ ਅਸ਼ਵਾਸ਼ਨ ਦੇ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ (ਵੀਡੀਓ)
ਗੁਰਨਾਮ ਸਿੰਘ ਚਢੂਨੀ ਵੱਲੋਂ 'ਸੰਯੁਕਤ ਸੰਘਰਸ਼ ਪਾਰਟੀ' ਦੇ ਉਮੀਦਵਾਰਾਂ ਦਾ ਐਲਾਨ
NEXT STORY