ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਦਫਤਰ ਬਟਾਲਾ ਅੱਗੇ ਧਰਨਾ ਦੇਣਗੇ। ਇਸ ਧਰਨੇ 'ਚ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਦਲਬੀਰ ਦੇ ਪਰਿਵਾਰਕ ਮੈਂਬਰਾਂ ਸਮੇਤ ਗਵਰਨਰ ਪੰਜਾਬ ਨੂੰ ਮਿਲੇ ਸਨ ਅਤੇ ਜਲਦ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ।
ਇਥੇ ਦੱਸ ਦਈਏ ਕਿ 19 ਨਵੰਬਰ ਨੂੰ ਬਟਾਲਾ ਦੇ ਨਜ਼ਦੀਕੀ ਪਿੰਡ ਢਿੱਲਵਾਂ 'ਚ ਕੁਝ ਲੋਕਾਂ ਵਲੋਂ ਰੰਜਿਸ਼ ਦੇ ਚੱਲਦਿਆਂ ਸਾਬਕਾ ਅਕਾਲੀ ਸਰਪੰਚ ਦਾ ਕੁਝ ਲੋਕਾਂ ਵਲੋਂ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ। ਇਸ ਮਾਮਲੇ 'ਚ ਐੱਸ.ਐੱਸ.ਪੀ. ਬਟਾਲਾ ਵਲੋਂ 5 ਮੈਂਬਰੀ ਐੱਸ.ਆਈ.ਟੀ. ਦਾ ਵੀ ਗਠਨ ਕੀਤਾ ਗਿਆ ਹੈ, ਜੋ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਵੇਗੀ। ਇਸ ਮਾਮਲੇ 'ਚ ਹੁਣ ਤੱਕ ਪੁਲਸ ਵਲੋਂ ਮਹਾਰਾਸ਼ਟਰ ਤੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਵਜੋਂ ਹੋਈ ਹੈ ਜਦਕਿ ਦੂਜੇ ਦੋਸ਼ੀ ਨੂੰ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਰਛਪਾਲ ਸਿੰਘ ਵਾਸੀ ਥਾਣਾ ਅਜਨਾਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਤੀਜਾ ਮੁਲਜ਼ਮ ਅਜੇ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਦੱਸਿਆ ਜਾ ਰਿਹਾ ਹੈ।
ਮੋਹਾਲੀ : ਪੰਜਾਬ ਪ੍ਰੋਗਰੈਸਿਵ ਨਿਵੇਸ਼ ਸੰਮੇਲਨ 'ਚ ਪਰੋਸਿਆ ਗਿਆ ਬਦਬੂਦਾਰ ਖਾਣਾ
NEXT STORY