ਬਟਾਲਾ (ਗੁਰਪ੍ਰੀਤ) - ਦਾਜ ਦੇ ਲੋਭੀਆਂ ਵੱਲੋਂ ਆਏ ਦਿਨ ਕੁੜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਬਟਾਲਾ ਤੋਂ ਵੀ ਸਾਹਮਣੇ ਆਇਆ ਹੈ, ਜਿੱਥੇ ਇਕ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਕੇ ਉਸ ਦਾ ਕਤਲ ਕਰਨ ਦੇ ਦੋਸ਼ ਸਹੁਰਾ ਪਰਿਵਾਰ ’ਤੇ ਲੱਗੇ ਹਨ। ਮ੍ਰਿਤਕ ਕੁੜੀ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ ਦੀ ਦਹੇਜ ਨਾ ਲਿਆਉਣ ਕਰਕੇ ਮਾਰ ਕੁਟਾਈ ਕੀਤੀ ਜਾਂਦੀ ਸੀ। ਅੱਜ ਉਸਦੇ ਜੇਠ ਨੇ ਕੁੜੀ ਨੂੰ ਘਰ ਦੀ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ, ਜਿਸ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਭਰਾ ਰਾਮ ਕਾਂਸਰਾ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਸਵਿਤਾ ਦਾ 7 ਸਾਲ ਪਹਿਲਾ ਵਿਆਹ ਮੁਕੇਸ਼ ਕੁਮਾਰ ਨਾਲ ਹੋਇਆ ਸੀ। ਉਸਦੀ ਭੈਣ ਨੂੰ ਦਹੇਜ ਲਈ ਕਾਫ਼ੀ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਸਹੁਰਾ ਪਰਿਵਾਰ ਵੱਲੋਂ ਉਸ ਦੀ ਮਾਰ ਕੁਟਾਈ ਵੀ ਕੀਤੀ ਜਾਂਦੀ ਸੀ। ਪਰਿਵਾਰ ਵਿੱਚ ਬੈਠ ਕੇ ਕਈ ਵਾਰ ਸਮਝੌਤਾ ਵੀ ਹੋਇਆ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਭੈਣ ਦੀ ਕੁੱਟਮਾਰ ਕੀਤੀ ਜਾਂਦੀ।
ਪੜ੍ਹੋ ਇਹ ਵੀ ਖ਼ਬਰ - ਬਰਨਾਲਾ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਉਨ੍ਹਾਂ ਨੇ ਦੱਸਿਆ ਕਿ ਅੱਜ ਫਿਰ ਉਸ ਦੀ ਭੈਣ ਦੀ ਮਾਰ ਕੁਟਾਈ ਕੀਤੀ ਗਈ ਅਤੇ ਉਸ ਦੇ ਜੇਠ ਨੇ ਉਸ ਨੂੰ ਘਰ ਦੀ ਛੱਤ ਤੋਂ ਧੱਕਾ ਦੇ ਦਿੱਤਾ। ਇਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਭੈਣ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਆਪਸੀ ਕਾਟੋ-ਕਲੇਸ਼ ’ਚ ਬੱਚਿਆਂ ਨੂੰ ‘ਸਮਾਰਟ ਫੋਨ’ ਦੇਣਾ ਫਿਰ ਭੁੱਲੀ ਕਾਂਗਰਸ ਸਰਕਾਰ
ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਕੁੜੀ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰਾ ਪਰਿਵਾਰ ’ਤੇ ਆਰੋਪ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਕੇ ਮਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਇਸ ਮਾਮਲੇ ਦੀ ਅਗਲੇਰੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ’ਤੇ ਪਰਗਟ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
NEXT STORY