ਬਟਾਲਾ (ਬੇਰੀ) - ਬਟਾਲਾ ਨੇੜਲੇ ਪਿੰਡ ਭੁੱਲਰ ’ਚ ਅੱਜ ਸਵੇਰੇ ਉਸ ਸਮੇਂ ਹਫੜਾ-ਤਫੜੀ ਮੱਚ ਗਈ, ਜਦੋਂ ਡਰੇਨ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਅੱਧ-ਸੜੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ।

ਜਾਣਕਾਰੀ ਦੇ ਮੁਤਾਬਕ ਪਿੰਡ ਭੁੱਲਰ ’ਚੋਂ ਗੁਜ਼ਰਦੀ ਡਰੇਨ ’ਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਕਤ ਵਿਅਕਤੀ ਨੂੰ ਅੱਗ ਲਗਾ ਕੇ ਸੁੱਟ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਜਦੋਂ ਉਥੇ ਨੇੜੇ ਸਥਿਤ ਡੇਰੇ ਵਾਲਿਆਂ ਨੇ ਡਰੇਨ ਵਿਚੋਂ ਧੂੰਆਂ ਉੱਠਦਾ ਦੇਖਿਆ ਤਾਂ ਉਹ ਘਟਨਾ ਸਥਾਨ ’ਤੇ ਪਹੁੰਚ ਗਏ। ਇਸ ਦੌਰਾਨ ਜਦੋਂ ਉਨ੍ਹਾਂ ਨੇ ਦੇਖਿਆ ਕਿ ਕਿਸੇ ਵਿਅਕਤੀ ਦਾ ਸਰੀਰ ਸੜ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਦੇ ਸਰੀਰ 'ਤੇ ਪਾਣੀ ਪਾ ਕੇ ਅੱਗ ਨੂੰ ਬੁਝਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਦਰ ਦੀ ਪੁਲਸ ਨੂੰ ਇਸਦੀ ਸੂਚਨਾ ਦਿੱਤੀ।

ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਸੰਧੂ, ਐੱਸ.ਐੱਚ.ਓ ਸਦਰ ਇੰਸਪੈਕਟਰ ਸੁਖਰਾਜ ਸਿੰਘ, ਐੱਸ.ਐੱਚ.ਓ ਸਦਰ ਇੰਸਪੈਕਟਰ ਸੁਖਰਾਜ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਸ਼ਨਾਖਤ ਲਈ ਉਸ ਨੂੰ ਸਿਵਲ ਹਸਪਤਾਲ ਬਟਾਲਾ ਦੇ ਡੈੱਡਹਾਊਸ ਵਿਚ ਭੇਜ ਦਿੱਤਾ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 35 ਸਾਲ ਦੇ ਕਰੀਬ ਦੀ ਹੈ ਅਤੇ ਉਸ ਨੇ ਜੀਨ ਦੀ ਪੈਂਟ ਪਾਈ ਹੋਈ ਹੈ।
ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਫਿਲਮ ਆਨਲਾਈਨ ਹੋਈ ਵਾਇਰਲ
NEXT STORY