ਬਟਾਲਾ/ਅਚਲ ਸਾਹਿਬ (ਸਾਹਿਲ, ਗੁਰਪ੍ਰੀਤ) - ਬੀਤੀ ਰਾਤ ਨਜ਼ਦੀਕੀ ਪਿੰਡ ਹਰਦਾਨ ਵਿਖੇ ਉਸ ਸਮੇਂ ਸੋਗ ਪੈਦਾ ਹੋ ਗਿਆ, ਜਦੋਂ ਨਸ਼ੇ ਦੀ ਓਵਰਡੋਜ਼ ਨਾਲ ਇਕ 19 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਰਦਾਨ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਗੁਰਇਕਬਾਲ ਸਿੰਘ ਚੌਕੀ ਇੰਚਾਰਜ ਪੰਜਗਰਾਈਆਂ ਨੇ ਦੱਸਿਆ ਕਿ ਸੁਖਬੀਰ ਸਿੰਘ ਬੀਤੇ ਦਿਨ ਸਵੇਰੇ ਘਰੋਂ ਬਾਹਰ ਚਲਾ ਗਿਆ ਸੀ। ਜ਼ਰੂਰਤ ਤੋਂ ਵੱਧ ਨਸ਼ਾ ਕਰਕੇ ਉਹ ਘਰ ਵਾਪਸ ਪਰਤ ਆਇਆ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋਣੀ ਸ਼ੁਰੂ ਹੋ ਗਈ। ਨਸ਼ੇ ਕਾਰਨ ਸਿਹਤ ਠੀਕ ਨਾ ਹੋਣ ਕਾਰਨ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝੰਜੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਵੇਚ ਰਿਹੈ ਸਬਜ਼ੀ (ਵੀਡੀਓ)
ਮ੍ਰਿਤਕ ਦੇ ਮਾਤਾ-ਪਿਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਇਆ ਤਾਂ ਉਹ ਅਚਾਨਕ ਬੇਸੁੱਧ ਹਾਲਤ 'ਚ ਹੋ ਗਿਆ। ਉਹ ਉਲਟੀਆਂ ਕਰਨ ਲੱਗ ਪਿਆ ਅਤੇ ਖੂਨ ਵੀ ਆਇਆ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਨੇੜਲੇ ਪਿੰਡਾਂ ’ਚ ਵੱਡੀ ਮਾਤਰਾ ’ਚ ਨਸ਼ੇ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ। ਉਨ੍ਹਾਂ ਨੇ ਇਸ ਸਬੰਧ ’ਚ ਕਈ ਵਾਰ ਪੁਲਸ ਨੂੰ ਜਾਣਕਾਰੀ ਦਿੱਤੀ ਪਰ ਕੋਈ ਕਾਰਵਾਈ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਦੇ ਬਿਆਨਾਂ ਨੂੰ ਕਲਮਬੱਧ ਕਰ ਲਿਆ ਗਿਆ ਹੈ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਕਰ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ
ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਨਿਕਲੀਆਂ ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ
NEXT STORY